ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦਾਂ ਲਈ ਵਰਦਾਨ - ਵਿਧਾਇਕ ਚੱਢਾ
ਰੂਪਨਗਰ, 23 ਸਤੰਬਰ (ਸਟਾਫ਼ ਰਿਪੋਰਟਰ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ 54 ਲੱਖ ਤੋਂ ਵੱਧ ਪਰਿਵਾਰਾਂ ਨੂੰ 1300 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਰੂਪਨਗਰ, 23 ਸਤੰਬਰ (ਸਟਾਫ਼ ਰਿਪੋਰਟਰ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ 54 ਲੱਖ ਤੋਂ ਵੱਧ ਪਰਿਵਾਰਾਂ ਨੂੰ 1300 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਗੰਭੀਰ ਬਿਮਾਰੀ ਦਾ ਇਲਾਜ ਆਮ ਪਰਿਵਾਰਾਂ ਦੀ ਆਰਥਿਕ ਸਮਰੱਥਾ ਤੋਂ ਬਾਹਰ ਹੋ ਸਕਦਾ ਹੈ। ਅਜਿਹੇ ਸਮੇਂ ਸਰਕਾਰੀ ਸਿਹਤ ਯੋਜਨਾ ਲੋਕਾਂ ਨੂੰ ਵੱਡੀ ਰਾਹਤ ਦਿੰਦੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਆਪਣੀ ਜ਼ਮੀਨ, ਘਰ ਜਾਂ ਹੋਰ ਜਾਇਦਾਦ ਵੇਚਣ ਦੀ ਲੋੜ ਤੋਂ ਬਚਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਸ ਗੱਲ ਦੀ ਮਿਸਾਲ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਲਾਜ ਨੂੰ ਆਮ ਲੋਕਾਂ ਲਈ ਵਧੇਰੇ ਪਹੁੰਚਯੋਗ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਰਥਿਕ ਮਜਬੂਰੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। 23 ਆਰਪੀਆਰ07 ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ।