24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ‘ ਨਸ਼ਾ - ਮੁਕਤ ਪੰਜਾਬ ਯਾਤਰਾ ’ ਭਲਕੇ ਨੰਗਲ ’ ਚ ਦੇਵੇਗੀ ਦਸਤਕ , ਅੱਡਾ ਮਾਰਕੀਟ ਤੋਂ ਉੱਠੇਗੀ ਨਸ਼ਿਆਂ ਵਿਰੁੱਧ ਗੂੰਜ - ਰਾਜੇਸ਼ ਚੌਧਰੀ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣਾ ਅੱਜ ਦੀ ਸਭ ਤੋਂ ਵੱਡੀ ਅਤੇ ਨਿਰਣਾਇਕ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸ਼ੁਰੂ ਕੀਤੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਲਈ ਇੱਕ ਵੱਡਾ ਕਦਮ ਹੈ।

Ad Position 21
No active advertisement
ਅਜੀਤ ਡੈਸਕ 24-09-2026
ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣਾ ਅੱਜ ਦੀ ਸਭ ਤੋਂ ਵੱਡੀ ਅਤੇ ਨਿਰਣਾਇਕ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਸ਼ੁਰੂ ਕੀਤੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਲਈ ਇੱਕ ਵੱਡਾ ਕਦਮ ਹੈ। ਉਹ ਅੱਜ ਨੰਗਲ ਵਿਖੇ ਭਾਜਪਾ ਮੰਡਲ ਪ੍ਰਧਾਨ ਰਣਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਕਰਵਾਈ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਰਾਜੇਸ਼ ਚੌਧਰੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਬੇਹੱਦ ਚਿੰਤਾਜਨਕ ਹੈ ਅਤੇ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਇੱਕ ਹਿੱਸਾ ਰੋਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿਚ ਵਿਦੇਸ਼ਾਂ ਵੱਲ ਧੱਕਿਆ ਜਾ ਰਿਹਾ ਹੈ, ਜਦਕਿ ਦੂਜਾ ਹਿੱਸਾ ਨਸ਼ਿਆਂ ਦੇ ਖ਼ਤਰਨਾਕ ਜਾਲ ਵਿਚ ਫਸ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਹੋਂਦ ਨਾਲ ਜੁੜੀ ਲੜਾਈ ਹੈ ਅਤੇ ਭਾਜਪਾ ਇਸ ਸੰਕਟ ਵਿਰੁੱਧ ਲੋਕ ਲਹਿਰ ਖੜ੍ਹੀ ਕਰੇਗੀ। ਉਨ੍ਹਾਂ ਦੱਸਿਆ ਕਿ ਭਲਕੇ 24 ਸਤੰਬਰ ਨੂੰ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਅੱਡਾ ਮਾਰਕੀਟ ਤੋਂ ਸਵੇਰੇ 10 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਇਸ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਸ ਮੌਕੇ ਸਾਧ-ਸੰਗਤ ਅਤੇ ਲੋਕਾਂ ਦੀ ਵੱਡੀ ਸ਼ਮੂਲੀਅਤ ਹੋਣ ਦੀ ਉਮੀਦ ਹੈ। ਪਾਰਟੀ ਵਲੋਂ ਇਹ ਯਾਤਰਾ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਣ ਦੀ ਯੋਜਨਾ ਹੈ, ਤਾਂ ਜੋ ਨਸ਼ਿਆਂ ਵਿਰੁੱਧ ਹਰ ਪਿੰਡ ਅਤੇ ਹਰ ਸ਼ਹਿਰ ਵਿਚ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਮੌਕੇ ਸੁਨੀਲ ਸ਼ੁਕਲਾ, ਸਤਬੀਰ ਸਿੰਘ ਰਾਣਾ, ਮੰਡਲ ਪ੍ਰਧਾਨ ਅਤੇ ਕੌਂਸਲਰ ਰਣਜੀਤ ਲੱਕੀ, ਗੋਵਰਧਨ ਸੋਨੀ ਜੀ.ਡੀ. ਕੌਂਸਲਰ ਡਾਕਟਰ ਰਜਿੰਦਰ ਕੁਮਾਰ ਅਤੇ ਮਮਤਾ ਕਪਿਲਾ ਤੋਂ ਇਲਾਵਾ ਕੰਵਰ ਪੋਸਵਾਲ, ਡਾ: ਜੀਵਨ ਚੌਧਰੀ, ਅਜੇ ਮਹਿੰਦਲੀ, ਤਿਲਕ ਰਾਜ ਲੱਕੀ, ਮਹੇਸ਼ ਕਾਲੀਆ,ਸੁਸ਼ੀਲ ਚੋਪੜਾ, ਪ੍ਰਦੀਪ ਪੂਰੀ ਤੇ ਜਰਨੈਲ ਸਿੰਘ ਚੌਧਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਝਾਂਡੀਆਂ ਕਲਾਂ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਅਗਲੀ ਖ਼ਬਰ ਮੰਤਰੀ ਹਰਜੋਤ ਬੈਂਸ ਨੇ ਪਿੰਡ ਬਾਸੋਵਾਲ ਕਲੋਨੀ ਵਿਖੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ ਲੋਕਾਂ ਦੀਆਂ ਬਰੂੰਹਾਂ ’ ਤੇ ਪਹੁੰ...
Ad Position 24