24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਲਈ ਮਮਤਾ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ ਐਸ ਨਿੱਕੂਵਾਲ)- ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾਤ੍ਰਿਤਵ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤੇ ‘ਮਮਤਾ ਦਿਵਸ’ ਤਹਿਤ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਹ ਗਤੀਵਿਧੀਆਂ ਡਾ.

Ad Position 21
No active advertisement
ਅਜੀਤ ਡੈਸਕ 24-09-2026
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ ਐਸ ਨਿੱਕੂਵਾਲ)- ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾਤ੍ਰਿਤਵ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤੇ ‘ਮਮਤਾ ਦਿਵਸ’ ਤਹਿਤ ਵਿਸ਼ੇਸ਼ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇਹ ਗਤੀਵਿਧੀਆਂ ਡਾ. ਵਿਵੇਕ ਕੁਮਾਰ, ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ। ਇਸ ਮੌਕੇ ਡਾ. ਸੁਨੈਨਾ ਗੁਪਤਾ, ਔਰਤ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪੀ.ਐਮ.ਐਸ.ਐਮ.ਏ. ਤਹਿਤ ਗਰਭਵਤੀ ਔਰਤਾਂ, ਖ਼ਾਸ ਕਰਕੇ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਔਰਤਾਂ ਦੀ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਉੱਚ ਜੋਖ਼ਮ ਵਾਲੀਆਂ ਗਰਭ ਅਵਸਥਾਵਾਂ ਦੀ ਪਛਾਣ ਕਰਕੇ ਸਮੇਂ ਸਿਰ ਇਲਾਜ ਅਤੇ ਲੋੜੀਂਦੀ ਦੇਖਭਾਲ ਯਕੀਨੀ ਬਣਾਈ ਜਾਂਦੀ ਹੈ। ਡਾ. ਅਪਰਾਜਿਤਾ ਧਰਮਾਣੀ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਹਫ਼ਤਾਵਾਰੀ ‘ਮਮਤਾ ਦਿਵਸ’ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਏ. ਐਨ. ਐਮ. ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਔਰਤਾਂ ਨੂੰ ਅਨੀਮੀਆ ਤੋਂ ਬਚਾਅ ਲਈ ਆਇਰਨ-ਫੋਲਿਕ ਐਸਿਡ ਦੀਆਂ ਗੋਲੀਆਂ ਦੇਣ ਦੇ ਨਾਲ ਪੌਸ਼ਟਿਕ ਆਹਾਰ ਸਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਸੀਮਾ ਦੇਵੀ, ਕੁਲਵਿੰਦਰ ਕੌਰ ਤੋਂ ਇਲਾਵਾ ਸਮੂਹ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਕੋਟਲਾ ਨਿਹੰਗ ’ਚ ਨੌਜਵਾਨ ਦੀ ਮੌਤ....
Ad Position 24