23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਪਲਾਟਾ ਵਿਖੇ ਵਿਧਾਇਕ ਚੱਢਾ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕਾਹਨਪੁਰ ਖੂਹੀ, 23 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਦੇ ਮਕਸਦ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕ ਮਿਲਣੀਆਂ ਦੀ ਕੜੀ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਖੇਤਰ ਦੇ ਪਿੰਡ ਪਲਾਟਾ ਵਿਖੇ ਜਨਤਾ ਨਾਲ ਸਿੱਧਾ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 24-09-2026
ਕਾਹਨਪੁਰ ਖੂਹੀ, 23 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਦੇ ਮਕਸਦ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਲੋਕ ਮਿਲਣੀਆਂ ਦੀ ਕੜੀ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਖੇਤਰ ਦੇ ਪਿੰਡ ਪਲਾਟਾ ਵਿਖੇ ਜਨਤਾ ਨਾਲ ਸਿੱਧਾ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਵੀ ਪ੍ਰਦਾਨ ਕੀਤਾ ਗਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਕੁੱਝ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਵਿਧਾਇਕ ਵਲੋਂ ਕੀਤੀ ਗਈ ਲੋਕ ਮਿਲਣੀ ਅਤੇ ਵਿਕਾਸ ਲਈ ਦਿੱਤੀ ਗਈ ਗ੍ਰਾਂਟ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਸਮਤੀ ਮੈਂਬਰ ਅੰਜਨਾ ਰਾਣੀ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾਕਟਰ ਮਦਨ ਲਾਲ, ਚੇਅਰਮੈਨ ਰਾਜਪੂਤ ਵੈਲਫੇਅਰ ਬੋਰਡ ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ, ਲੰਬਰਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ, ਚੌਧਰੀ ਪ੍ਰੇਮ ਚੰਦ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਆਈ . ਈ . ਟੀ . ਭੱਦਲ ਟੈਕਨੀਕਲ ਕੈਂਪਸ ਵਿਖੇ ਇੰਜੀਨੀਅਰਜ਼ ਦਿਵਸ ਮਨਾਇਆ
Ad Position 24