23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗ੍ਰਿਫ਼ਤਾਰ

ਬੇਲਾ, 23 ਸਤੰਬਰ (ਮਨਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਡੱਲਾਂ ਵਲੋਂ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 26 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ। ਥਾਣਾ ਮੁਖੀ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਡੱਲਾਂ ਦੇ ਇੰਚਾਰਜ ਸੁਖਜੀਵਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਤ ਸ਼ੱਕੀ ਪੁਰਸ਼ਾਂ ਦੀ ਭਾਲ ਲਈ ਪਿੰਡ ਰਸੀਦਪੁਰ ਤੋਂ ਬਹਿਰਾਮਪੁਰ ਬੇਟ ਵੱਲ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 24-09-2026
ਬੇਲਾ, 23 ਸਤੰਬਰ (ਮਨਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਡੱਲਾਂ ਵਲੋਂ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 26 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ। ਥਾਣਾ ਮੁਖੀ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਡੱਲਾਂ ਦੇ ਇੰਚਾਰਜ ਸੁਖਜੀਵਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਤ ਸ਼ੱਕੀ ਪੁਰਸ਼ਾਂ ਦੀ ਭਾਲ ਲਈ ਪਿੰਡ ਰਸੀਦਪੁਰ ਤੋਂ ਬਹਿਰਾਮਪੁਰ ਬੇਟ ਵੱਲ ਜਾ ਰਹੀ ਸੀ। ਜਦੋਂ ਪੁਲਿਸ ਗੱਡੀ ਪਿੰਡ ਡੱਲਾਂ ਦੇ ਖੇਡ ਗਰਾਊਂਡ ਨੇੜੇ ਪਹੁੰਚੀ ਤਾਂ ਬਹਿਰਾਮਪੁਰ ਬੇਟ ਵੱਲ ਤੋਂ ਆ ਰਿਹਾ ਇੱਕ ਪੈਦਲ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ, ਜਿਸ ਤੇ ਉਸ ਨੇ ਤੁਰੰਤ ਆਪਣੀ ਲੋਅਰ ਦੀ ਜੇਬ ਵਿਚੋਂ ਇੱਕ ਲਿਫ਼ਾਫ਼ਾ ਕੱਢ ਕੇ ਖੇਡ ਗਰਾਊਂਡ ਦੀ ਕੰਧ ਵੱਲ ਸੁੱਟ ਦਿੱਤਾ ਅਤੇ ਤੇਜ਼ੀ ਨਾਲ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਫੜੇ ਗਏ ਨੌਜਵਾਨ ਦੀ ਪਹਿਚਾਣ ਸੰਦੀਪ ਸਿੰਘ ਨਜ਼ਦੀਕੀ ਪਿੰਡ ਫੱਸੇ ਵਜੋਂ ਹੋਈ। ਪੁਲੀਸ ਵਲੋਂ ਜਦੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 26 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਲੋਵਾਲ ’ ਚ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਪਿੰਡ ਪਲਾਟਾ ਵਿਖੇ ਵਿਧਾਇਕ ਚੱਢਾ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24