24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨੂਰਪੁਰ ਬੇਦੀ ਵਿਖੇ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ’ ਤੇ ਤਿੰਨ ਨੌਜਵਾਨਾਂ ਵਿਰੁੱਧ ਮਾਮਲਾ ਦਰਜ , ਗ੍ਰਿਫ਼ਤਾਰ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਵਿਖੇ ਸ਼ਰੇਆਮ ਗੁੰਡਾਗਰਦੀ ਕਰਦਿਆਂ ਇੱਕ ਨੌਜਵਾਨ ਦੀ ਕੁਝ ਹੋਰ ਨੌਜਵਾਨਾਂ ਵਲੋਂ ਦਿਨ ਦਿਹਾੜੇ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਅਰਸ਼ਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸਸਕੌਰ ਥਾਣਾ ਨੂਰਪੁਰ ਬੇਦੀ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 25-09-2026
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਵਿਖੇ ਸ਼ਰੇਆਮ ਗੁੰਡਾਗਰਦੀ ਕਰਦਿਆਂ ਇੱਕ ਨੌਜਵਾਨ ਦੀ ਕੁਝ ਹੋਰ ਨੌਜਵਾਨਾਂ ਵਲੋਂ ਦਿਨ ਦਿਹਾੜੇ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਅਰਸ਼ਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸਸਕੌਰ ਥਾਣਾ ਨੂਰਪੁਰ ਬੇਦੀ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਦਰਜ ਮਾਮਲੇ ਅਨੁਸਾਰ ਅਰਸ਼ਪ੍ਰੀਤ ਸਿੰਘ ਦਾ ਕੁੱਝ ਸਮਾਂ ਪਹਿਲਾਂ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਬੱਗਾ ਵਾਸੀ ਬਸੀ ਨਾਲ ਬਾਬਾ ਪੀਰ ਨਿਗਾਹਾ, ਹਿਮਾਚਲ ਪ੍ਰਦੇਸ਼ ਵਿਖੇ ਝਗੜਾ ਹੋਇਆ ਸੀ। ਇਸ ਦੌਰਾਨ ਲਵਪ੍ਰੀਤ ਸਿੰਘ ਦੇ ਸੱਟਾਂ ਲੱਗੀਆਂ ਸਨ ਤੇ ਇਸ ਪੁਰਾਣੀ ਰੰਜਿਸ਼ ਦੇ ਚੱਲਦਿਆਂ ਲਵਪ੍ਰੀਤ ਸਿੰਘ ਨੇ ਹੋਰ ਨੌਜਵਾਨਾਂ ਨਾਲ ਮਿਲ ਕੇ ਅਰਸ਼ਪ੍ਰੀਤ ਸਿੰਘ ਨੂੰ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਨੂੰ ਸੱਟਾਂ ਲੱਗੀਆਂ। ਥਾਣਾ ਮੁਖੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਸ਼ਿਵਮ ਉਰਫ਼ ਸ਼ੂਟਰ ਪੁੱਤਰ ਸ਼ੰਭੂ ਵਾਸੀ ਸਰਥਲੀ, ਲਵਪ੍ਰੀਤ ਸਿੰਘ ਉਰਫ਼ ਬੰਗਾ ਪੁੱਤਰ ਸੁੱਚਾ ਸਿੰਘ ਵਾਸੀ ਬਸੀ ਅਤੇ ਜਸ਼ਨਦੀਪ ਬੰਗਾ ਉਰਫ਼ ਜਸ਼ਨ ਪੁੱਤਰ ਰਾਮਪਾਲ ਵਾਸੀ ਲੈਹੜੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਘਟਨਾ ਦੀ ਵੀਡੀਓ ਅਤੇ ਮਾਮਲੇ ਨਾਲ ਸਬੰਧਿਤ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਾਮਲੇ ਵਿਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਭੰਗੜਾ ਕੋਚ ਗੁਰਪ੍ਰੀਤ ਸਿੰਘ ਮਾਨ ਨੂੰ ਸਦਮਾ , ਨੌਜਵਾਨ ਪੁੱਤਰ ਦੀ ਹਾਦਸੇ ’ ਚ ਮੌਤ ਅਗਲੀ ਖ਼ਬਰ ਸਵ . ਚੌਧਰੀ ਓਮ ਪ੍ਰਕਾਸ਼ ਬਜਾੜ ਲੁਧਿਆਣਾ ਵਾਲਿਆਂ ਨੂੰ ਵੱਖ - ਵੱਖ ਰਾਜਨੀਤਕ ਤੇ ਸਮਾਜ ਸੇਵਾ ਆਗੂਆਂ ਵਲੋਂ ਸ਼ਰਧਾਂ ਦੇ ਫੁੱਲ...
Ad Position 24