24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਸਾਂਝੀਵਾਲਤਾ ਦਲ ਦਾ ਨੂਰਪੁਰ ਬੇਦੀ ’ ਚ ਜਨਤਕ ਇਕੱਠ 26 ਨੂੰ , ਅਮਿਤੋਜ ਸਿੰਘ ਮਾਨ ਸਮੇਤ ਹੋਰ ਬੁੱਧੀਜੀਵੀ ਪਹੁੰਚਣਗੇ , ਵੱਡੇ ਐਲਾਨ ਦੀ ਸੰਭਾਵਨਾ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਉਣ, ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਨੀਤੀਗਤ ਤੌਰ ’ਤੇ ਉਠਾਉਣ ਦੇ ਉਦੇਸ਼ ਨਾਲ ਪੰਜਾਬ ਸਾਂਝੀਵਾਲਤਾ ਦਲ ਵਲੋਂ 26 ਸਤੰਬਰ ਨੂੰ ਨੂਰਪੁਰ ਬੇਦੀ ਦੀ ਪਿਲਕਣ ਵਾਲੀ ਸੱਥ ਤੋਂ ਆਪਣੇ 15 ਸੂਤਰੀ ਏਜੰਡੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਵੇਰੇ 10:30 ਵਜੇ ਹੋਣ ਵਾਲੀ ਇਸ ਜਨਤਕ ਇਕੱਤਰਤਾ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਬੁੱਧੀਜੀਵੀ, ਸਮਾਜਿਕ ਕਾਰਕੁਨ ਅਤੇ ਪੰਜਾਬ ਦੇ ਮੁੱਦਿਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸ਼ਖ਼ਸੀਅਤਾਂ ਪਹੁੰਚਣਗੀਆਂ।

Ad Position 21
No active advertisement
ਅਜੀਤ ਡੈਸਕ 25-09-2026
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਉਣ, ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਨੀਤੀਗਤ ਤੌਰ ’ਤੇ ਉਠਾਉਣ ਦੇ ਉਦੇਸ਼ ਨਾਲ ਪੰਜਾਬ ਸਾਂਝੀਵਾਲਤਾ ਦਲ ਵਲੋਂ 26 ਸਤੰਬਰ ਨੂੰ ਨੂਰਪੁਰ ਬੇਦੀ ਦੀ ਪਿਲਕਣ ਵਾਲੀ ਸੱਥ ਤੋਂ ਆਪਣੇ 15 ਸੂਤਰੀ ਏਜੰਡੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਵੇਰੇ 10:30 ਵਜੇ ਹੋਣ ਵਾਲੀ ਇਸ ਜਨਤਕ ਇਕੱਤਰਤਾ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਬੁੱਧੀਜੀਵੀ, ਸਮਾਜਿਕ ਕਾਰਕੁਨ ਅਤੇ ਪੰਜਾਬ ਦੇ ਮੁੱਦਿਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸ਼ਖ਼ਸੀਅਤਾਂ ਪਹੁੰਚਣਗੀਆਂ। ਇਸ ਇਕੱਤਰਤਾ ਦੀ ਅਗਵਾਈ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਵਲੋਂ ਕੀਤੀ ਜਾ ਰਹੀ ਹੈ ਜਿਸ ਦੌਰਾਨ ਮਿਸ਼ਨ 2027 ਦੇ ਤਹਿਤ ਰੱਖੇ ਜਾ ਰਹੇ ਇਸ ਏਜੰਡੇ ਵਿਚ ਹਰ ਪੰਜਾਬੀ ਲਈ ਬਿਨਾਂ ਭੇਦਭਾਵ ਇਲਾਜ ਦੀ ਵਿਵਸਥਾ, ਵਿਦਿਆਰਥੀਆਂ ਲਈ ਵਿਸ਼ੇਸ਼ ਕੋਰਸਾਂ ਸਮੇਤ ਸਿੱਖਿਆ ਨੀਤੀ, ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.), ਮੁਲਾਜ਼ਮ ਵਰਗ ਦੇ ਮੌਜੂਦਾ ਮੁੱਦਿਆਂ ਅਤੇ ਪੰਜਾਬ ਦੀ ਆਰਥਿਕਤਾ ਨਾਲ ਸਬੰਧਿਤ ਮਸਲਿਆਂ ਨੂੰ ਸ਼ਾਮਿਲ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਦਿਆਂ ’ਤੇ ਲੰਬੇ ਸਮੇਂ ਤੋਂ ਸਰਗਰਮ ਅਮਿਤੋਜ ਸਿੰਘ ਮਾਨ, ਖੁਸ਼ਵਿੰਦਰ ਸਿੰਘ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਐਡਵੋਕੇਟ ਪ੍ਰਭਜੋਤ ਕੌਰ ਸਮੇਤ ਵੱਖ-ਵੱਖ ਬੁੱਧੀਜੀਵੀਆਂ ਦੇ ਪਹੁੰਚਣ ਦੀ ਗੱਲ ਕਹੀ ਗਈ ਹੈ। ਇਸ ਮੌਕੇ ਪੰਜਾਬ ਸਾਂਝੀਵਾਲਤਾ ਦਲ ਸਬੰਧੀ ਕੋਈ ਵੱਡਾ ਐਲਾਨ ਵੀ ਹੋਣ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ। ਇਸ ਮੌਕੇ ਬ੍ਰਿਜ ਮੋਹਨ, ਸ਼ਾਮ ਲਾਲ, ਬਲਜੀਤ ਕੁਮਾਰ ਧੀਮਾਨ, ਬਲਵੀਰ ਖ਼ਾਨ, ਰਵਿੰਦਰ ਕੁਮਾਰ, ਲਾਲਾ ਬੋਧਰਾਜ, ਨਰੇਸ਼ ਕੁਮਾਰ, ਅਸ਼ਵਨੀ ਸ਼ਰਮਾ, ਹੈਪੀ ਸ਼ਾਹ, ਸੁਰਜੀਤ ਕੁਮਾਰ, ਬਲਬੀਰ ਸਿੰਘ, ਬੀ.ਆਰ.ਕੇ., ਵਿਪਨ ਕੁਮਾਰ, ਵਿੱਕੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਵਿਖੇ ‘ ਮਾਨਸਿਕ ਸਿਹਤ ’ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਜਪਾ ਅਤੇ ਕੇਂਦਰੀ ਏਜੰਸੀਆਂ ਪੰਜਾਬੀਆਂ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ - ਹਰਜੋਤ ਬੈਂਸ ਪੰਜਾਬ ਸਰਕਾਰ ਨੇ ਗਰੰ...
Ad Position 24