ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਕੱਢਿਆ ਰੋਸ ਮਾਰਚ
ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ਵਿਚ ਨਜ਼ਰਬੰਦ ਕਰਨ ਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਨੇ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੰਜਾਬ ਭਰ ਦੇ ਸਰਕਲ ਅਤੇ ਡਵੀਜ਼ਨ ਪੱਧਰ ਤੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।
ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ਵਿਚ ਨਜ਼ਰਬੰਦ ਕਰਨ ਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਨੇ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੰਜਾਬ ਭਰ ਦੇ ਸਰਕਲ ਅਤੇ ਡਵੀਜ਼ਨ ਪੱਧਰ ਤੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਪ੍ਰਧਾਨ ਅਮਨਿੰਦਰ ਸਿੰਘ ਅਤੇ ਸਕੱਤਰ ਏਕਮ ਸਿੱਧੂ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਨੂੰ ਪੰਜਾਬ ਸਰਕਾਰ ਡਰਾ ਧਮਕਾ ਰਹੀ ਹੈ। ਪਿੰਡ ਮੜੌਲੀ ਕਲਾਂ ਤੋਂ ਰੋਸ ਮਾਰਚ ਕੱਢਦਿਆਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਤਾਨਾਸ਼ਾਹੀ ਰਵੱਈਆ ਨਾ ਬਦਲਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।