26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਦਿਨੇਸ਼ ਚੱਢਾ ਨੇ ਬੜੀ ਹਵੇਲੀ ਤੋਂ ਦਰਬਾਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)–ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਬੜੀ ਹਵੇਲੀ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਪ੍ਰਧਾਨ ਰਾਜੂ ਸਤਿਆਲ ਅਤੇ ਯੂਥ ਆਗੂ ਪੱਪੀ ਫੂਲ ਵਲੋਂ ਸ਼ਰਧਾਲੂਆਂ ਲਈ ਉਪਲਬਧ ਕਰਵਾਈ ਗਈ।

Ad Position 21
No active advertisement
ਤੀਰਥ ਯਾਤਰਾ ਰਾਹੀਂ ਧਾਰਮਿਕ ਦਰਸ਼ਨਾਂ ਦੇ ਨਾਲ ਭਾਈਚਾਰਕ ਸਾਂਝ ਨੂੰ ਮਿਲਦਾ ਹੈ ਬਲ - ਦਿਨੇਸ਼ ਚੱਢਾ 26-09-2026
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)–ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਬੜੀ ਹਵੇਲੀ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਪ੍ਰਧਾਨ ਰਾਜੂ ਸਤਿਆਲ ਅਤੇ ਯੂਥ ਆਗੂ ਪੱਪੀ ਫੂਲ ਵਲੋਂ ਸ਼ਰਧਾਲੂਆਂ ਲਈ ਉਪਲਬਧ ਕਰਵਾਈ ਗਈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਇਕੱਠੇ ਸਫ਼ਰ ਕਰਨ, ਆਪਸੀ ਮਿਲਵਰਤਣ ਵਧਾਉਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਦਾ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ। ਇੱਥੇ ਨਤਮਸਤਕ ਹੋ ਕੇ ਸੰਗਤ ਨੂੰ ਆਤਮਿਕ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਯਾਤਰਾ ਦੌਰਾਨ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਵਾਪਸ ਪਰਤਣ। ਇਸ ਮੌਕੇ ਪ੍ਰਧਾਨ ਰਾਜੂ ਸਤਿਆਲ, ਯੂਥ ਆਗੂ ਪੱਪੀ ਫੂਲ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਆਗੂ, ਵਰਕਰ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਜਾਗਰੂਕਤਾ ਗਤੀਵਿਧੀਆਂ 29 ਸਤੰਬਰ ਤੋਂ-ਡੀ.ਸੀ. ਅਗਲੀ ਖ਼ਬਰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਪੀ . ਜੀ . ਆਈ ਚੰਡੀਗੜ੍ਹ ਦੇ ਮਰੀਜ਼ਾਂ ਲਈ ਚਲਾਈ ਹੋਈ ਮੁਫ਼ਤ...
Ad Position 24