26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਜਾਗਰੂਕਤਾ ਗਤੀਵਿਧੀਆਂ 29 ਸਤੰਬਰ ਤੋਂ-ਡੀ.ਸੀ.

ਰੂਪਨਗਰ, 25 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਹਰ ਪਿੰਡ ਅਤੇ ਵਾਰਡ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 29 ਸਤੰਬਰ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਬੈਠਕ ਦੌਰਾਨ ਮੁਹਿੰਮ ਦੀ ਰੂਪ-ਰੇਖਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਵਿਸ਼ੇਸ਼ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ। 26-09-2026
ਰੂਪਨਗਰ, 25 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਹਰ ਪਿੰਡ ਅਤੇ ਵਾਰਡ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 29 ਸਤੰਬਰ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਬੈਠਕ ਦੌਰਾਨ ਮੁਹਿੰਮ ਦੀ ਰੂਪ-ਰੇਖਾ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਸਿਰਫ਼ ਜਾਗਰੂਕਤਾ ਸਮਾਗਮਾਂ ਤੱਕ ਸੀਮਤ ਨਾ ਰੱਖਦਿਆਂ ਪਿੰਡ ਅਤੇ ਵਾਰਡ ਪੱਧਰ ’ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਲਗਾਤਾਰ ਜਨ-ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ। ਇਸ ਦੌਰਾਨ ਨੌਜਵਾਨਾਂ, ਵਿਦਿਆਰਥੀਆਂ, ਸਮਾਜਿਕ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ, ਵਾਰਡ ਮੈਂਬਰਾਂ ਅਤੇ ਹੋਰ ਭਾਈਚਾਰਕ ਨੁਮਾਇੰਦਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁਹਿੰਮ ਤਹਿਤ ਕਰਵਾਏ ਜਾਣ ਵਾਲੇ ਜਾਗਰੂਕਤਾ ਸਮਾਗਮਾਂ ਦੀ ਪਹਿਲਾਂ ਤੋਂ ਢੁੱਕਵੀਂ ਯੋਜਨਾਬੰਦੀ ਕਰਕੇ ਪਿੰਡ ਅਤੇ ਵਾਰਡ ਪੱਧਰ ’ਤੇ ਪ੍ਰਭਾਵਸ਼ਾਲੀ ਤਾਲਮੇਲ ਕਾਇਮ ਕੀਤਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਤੱਥਾਂ ਆਧਾਰਿਤ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਲੋਕਾਂ ਵਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਅਤੇ ਨਸ਼ਿਆਂ ਸਬੰਧੀ ਪ੍ਰਾਪਤ ਜਾਣਕਾਰੀ ਨੂੰ ਬਣਦੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਨੂੰ ਰੋਕਣ ਲਈ ਪ੍ਰਸ਼ਾਸਨ, ਪੁਲਿਸ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਦੇ ਯਤਨਾਂ ਵਿਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਸ ਮੁਹਿੰਮ ਨੂੰ ਪਿੰਡ ਅਤੇ ਵਾਰਡ ਪੱਧਰ ਤੱਕ ਲੈ ਕੇ ਜਾਣਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਉਪ ਮੰਡਲ ਮੈਜਿਸਟਰੇਟ ਰੂਪਨਗਰ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਉਪ ਮੰਡਲ ਮੈਜਿਸਟਰੇਟ ਮੋਰਿੰਡਾ ਚੇਤਨ ਬੰਗੜ, ਹਲਕਾ ਕੋਆਰਡੀਨੇਟਰ ਰੂਪਨਗਰ ਅਵਤਾਰ ਸਿੰਘ ਕੁੰਨਰ, ਹਲਕਾ ਕੋਆਰਡੀਨੇਟਰ ਸ੍ਰੀ ਚਮਕੌਰ ਸਾਹਿਬ ਪਰਸ਼ੋਤਮ ਸਿੰਘ ਮਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਲਈ ਚੋਣ ਪ੍ਰਕਿਰਿਆ ਨੂੰ ਨਿਰਪੱਖ ਬਣਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ:... ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੇ ਬੜੀ ਹਵੇਲੀ ਤੋਂ ਦਰਬਾਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24