26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਬੇਲਾ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸਵੈਇੱਛਿਕ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਪ੍ਰਧਾਨ ਰੋਟੇਰੀਅਨ (ਡਾ.)

Ad Position 21
No active advertisement
ਅਜੀਤ ਡੈਸਕ 26-09-2026
ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰੋਟਰੀ ਕਲੱਬ ਰੋਪੜ ਸੈਂਟਰਲ ਵਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸਵੈਇੱਛਿਕ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਪ੍ਰਧਾਨ ਰੋਟੇਰੀਅਨ (ਡਾ.) ਸ਼ੈਲੇਸ਼ ਸ਼ਰਮਾ ਨੇ ਉਦਘਾਟਨ ਕਰਦਿਆਂ ਕਿਹਾ ਕਿ ਖ਼ੂਨਦਾਨ ਰਾਹੀਂ ਕੀਮਤੀ ਜਾਨਾਂ ਬਚਾਉਣਾ ਕਲੱਬ ਦੀ ਵਚਨਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਵੱਡੇ ਪੱਧਰ ’ਤੇ ਖੂਨ ਇਕੱਠਾ ਕਰਕੇ ਜ਼ਿਲ੍ਹਾ ਪੱਧਰ ’ਤੇ ਰਿਕਾਰਡ ਬਣਾਉਣ ਦੇ ਯਤਨਾਂ ਵਿਚ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਜਿਲ੍ਹਾ ਗਵਰਨਰ ਰੋਟੇਰੀਅਨ ਡਾ. ਰੀਟਾ ਕਲਰਾ ਵਲੋਂ ਸਵੈਇੱਛਿਕ ਖੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖ਼ੂਨਦਾਨ ਕੈਂਪਾਂ ਦੀ ਮੁਹਿੰਮ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਵਿਦਿਆਰਥੀਆਂ ਨੇ ਕੈਂਪ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਯੂਥ ਅਕਾਲੀ ਦਲ ਦੇ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਰੁਪਿੰਦਰਜੀਤ ਸਿੰਘ ਹੈਪੀ ਲੱਖੇਵਾਲ ਨੇ ਰੋਟਰੀ ਕਲੱਬ, ਬੇਲਾ ਕਾਲਜ ਅਤੇ ਖੂਨਦਾਨੀਆ ਦੇ ਉਦਮ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਇਸ ਕੈਂਪ ਦੌਰਾਨ ਸਿਵਲ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ਦੀ ਟੀਮ ਵਲੋਂ 42 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਇਸ ਮੌਕੇ ਅਸਿਸਟੈਂਟ ਗਵਰਨਰ ਡਾ. ਨਮਰਤਾ ਪਰਮਾਰ, ਡਿਸਟ੍ਰਿਕਟ ਸਕੱਤਰ ਮੋਹਿਤ ਸਿੰਗਲਾ ਅਤੇ ਰੋਟਰੀ ਮੈਂਬਰ ਕਪਿਲ ਵੋਹਰਾ, ਰੁਪਿੰਦਰ ਸਿੰਘ, ਸਰਬਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਨੈਨਾ ਜੀਵਨ ਜੋਤੀ ਕਲੱਬ, ਹੋਪ ਫਾਊਂਡੇਸ਼ਨ ਅਤੇ ਡਿਸਟ੍ਰਿਕਟ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਹਾਜ਼ਰ ਸਨ। ਕੈਂਪ ਦਾ ਸਫਲਤਾ ਪੂਰਵਕ ਤਾਲਮੇਲ ਪ੍ਰਭਜੋਤ ਕੌਰ, ਸੇਹਰਾਬਪ੍ਰੀਤ ਸਿੰਘ, ਸੁਨੀਤਾ ਰਾਣੀ ਅਤੇ ਹਰਪ੍ਰੀਤ ਕੌਰ ਵਲੋਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਜੁੱਤੇ ਵੰਡੇ ਅਗਲੀ ਖ਼ਬਰ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨਿਰਵਿਘਨ...
Ad Position 24