‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪੁੱਜੇ ਵਿਧਾਇਕ ਦਿਨੇਸ਼ ਚੱਢਾ
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਰਕਰਾਂ ਸਮੇਤ ਰੋਪੜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਰਕਰਾਂ ਸਮੇਤ ਰੋਪੜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਰਿਵਾਰਾਂ ਨੂੰ ਹੋ ਰਹੇ ਵਿੱਤੀ ਲਾਭਾਂ ਬਾਰੇ ਲੋਕਾਂ ਤੱਕ ਸਿੱਧੀ ਜਾਣਕਾਰੀ ਪਹੁੰਚਾਉਣਾ ਹੈ। ਉਨ੍ਹਾਂ ਮੁਤਾਬਕ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ ਵਿਚ ਸੁਧਾਰਾਂ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਪਾਰਟੀ ਆਗੂ ਅਤੇ ਵਰਕਰ ਖੁਦ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕਾਂ ਦੇ ਸੁਝਾਅ ਅਤੇ ਸਮੱਸਿਆਵਾਂ ਵੀ ਸੁਣ ਰਹੇ ਹਨ। ਇਸ ਦੌਰਾਨ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਰੂਪਨਗਰ ਦੇ ਹੋਰ ਇਲਾਕਿਆਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ।