ਸੜਕ ਹਾਦਸੇ ਦੌਰਾਨ ਇੱਕ ਜ਼ਖਮੀ
ਭਰਤਗੜ੍ਹ, 25 ਸਤੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਰੇਲਵੇ ਸਟੇਸ਼ਨ ਸਾਹਮਣੇ ਕੌਮੀ ਮਾਰਗ ’ਤੇ ਬੱਸ ਅਤੇ ਮੋਟਰਸਾਈਕਲ ਦੇ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਉਕਤ ਹਾਦਸੇ ’ਚ ਜ਼ਖਮੀ ਹੋਏ ਜੇ.
ਭਰਤਗੜ੍ਹ, 25 ਸਤੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਰੇਲਵੇ ਸਟੇਸ਼ਨ ਸਾਹਮਣੇ ਕੌਮੀ ਮਾਰਗ ’ਤੇ ਬੱਸ ਅਤੇ ਮੋਟਰਸਾਈਕਲ ਦੇ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਉਕਤ ਹਾਦਸੇ ’ਚ ਜ਼ਖਮੀ ਹੋਏ ਜੇ. ਈ. ਗੁਰਵਿੰਦਰ ਸਿੰਘ ਪੁੱਤਰ ਸਵ. ਉਂਕਾਰ ਸਿੰਘ, ਵਾਸੀ: ਗਰਦਲੇ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਰਕਾਰੀ ਵਿਭਾਗ ਦੇ ਅਤਿ ਜ਼ਰੂਰੀ ਕੰਮ ਜਾ ਰਿਹਾ ਸੀ, ਅੱਗੇ ਜਾ ਰਹੀ ਬੱਸ ਅਚਾਨਕ ਰੁਕਣ ਕਰਕੇ ਪਿੱਛੇ ਮੋਟਰਸਾਈਕਲ ਵੱਜਣ ਦੇ ਨਤੀਜੇ ਵਜੋਂ ਜ਼ਖਮੀ ਹੋਇਆ ਸੀ, ਭਰਤਗੜ੍ਹ ਦੇ ਸਰਕਾਰੀ ਹਸਪਤਾਲ ’ਚ ਮੁੱਢਲੀ ਸਹਾਇਤਾ ਦੇਣ ਮਗਰੋਂ ਲੋੜੀਂਦੇ ਇਲਾਜ ਲਈ ਹੋਰ ਹਸਪਤਾਲ ਭੇਜਿਆ ਸੀ, ਹੁਣ ਉਹ ਰੂਪਨਗਰ ’ਚ ਨਿੱਜੀ ਹਸਪਤਾਲ ’ਚ ਜੇਰੇ ਇਲਾਜ ਹੈ। ਸਥਾਨਕ ਪੁਲਿਸ ਚੌਂਕੀ ਦੇ ਇੰਚਾਰਜ ਐੱਸ. ਆਈ. ਸਰਤਾਜ ਸਿੰਘ ਨੇ ਦੱਸਿਆ ਕਿ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।