26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜਗਜੀਤ ਸਿੰਘ ਲੁਠੇੜੀ ਬਣੇ ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ

ਮੋਰਿੰਡਾ, 25 ਸਤੰਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਲਈ ਟਕਸਾਲੀ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੋਰਿੰਡਾ ਦੇ ਸਾਬਕਾ ਵਾਈਸ ਚੇਅਰਮੈਨ ਜਗਜੀਤ ਸਿੰਘ ਲੁਠੇੜੀ ਨੂੰ ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਜਦੋਂ ਕਿ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਸੰਧੂ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਜਰੂਰੀ ਹੈ ਕਿਉਂਕਿ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਕਾਂਗਰਸ ਪਾਰਟੀ ਹੀ ਬਣਾ ਸਕਦੀ ਹੈ ਉਹਨਾਂ ਕਿਹਾ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤ ਕਰਨ ਦੀ ਜਰੂਰਤ ਨੂੰ ਦੇਖਦੇ ਹੋਏ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

Ad Position 21
No active advertisement
ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਬਣਨ ਤੇ ਜਗਜੀਤ ਸਿੰਘ ਲੁਠੇੜੀ ਦਾ ਸਨਮਾਨ ਕਰਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। 26-09-2026
ਮੋਰਿੰਡਾ, 25 ਸਤੰਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਲਈ ਟਕਸਾਲੀ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੋਰਿੰਡਾ ਦੇ ਸਾਬਕਾ ਵਾਈਸ ਚੇਅਰਮੈਨ ਜਗਜੀਤ ਸਿੰਘ ਲੁਠੇੜੀ ਨੂੰ ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਜਦੋਂ ਕਿ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਸੰਧੂ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਜਰੂਰੀ ਹੈ ਕਿਉਂਕਿ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਕਾਂਗਰਸ ਪਾਰਟੀ ਹੀ ਬਣਾ ਸਕਦੀ ਹੈ ਉਹਨਾਂ ਕਿਹਾ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤ ਕਰਨ ਦੀ ਜਰੂਰਤ ਨੂੰ ਦੇਖਦੇ ਹੋਏ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਨਵ ਨਿਯੁਕਤ ਬਲਾਕ ਪ੍ਰਧਾਨ ਜਗਜੀਤ ਸਿੰਘ ਲੁਠੇੇੜੀ ਨੇ ਅਪਣੀ ਨਿਯੁਕਤੀ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਲਾਕ ਮੋਰਿੰਡਾ ਵਿਚ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪੂਰੇ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਅਤੇ ਬਲਾਕ ਕਾਂਗਰਸ ਕਮੇਟੀ ਦੀ ਇੱਕ ਟੀਮ ਬਣਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਤੇ ਨਰਿੰਦਰ ਸਿੰਘ ਮਾਵੀ, ਸਾਬਕਾ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ, ਸਾਬਕਾ ਚੇਅਰਮੈਨ ਹਰਪਾਲ ਸਿੰਘ ਬਮਨਾੜਾ, ਬਲਵੀਰ ਸਿੰਘ ਸਹੇੜੀ, ਨਵਤੇਜ ਸਿੰਘ ਤੇਜੀ ਸਹੇੜੀ, ਕੌਂਸਲਰ ਮਨਦੀਪ ਸਿੰਘ ਬਾਜਵਾ, ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ, ਠੇਕੇਦਾਰ ਬਲਬੀਰ ਸਿੰਘ ਲਾਲਾ, ਕੌਂਸਲਰ ਰਜੇਸ਼ ਕੁਮਾਰ ਸੁਸ਼ੋਧੀਆ, ਕੌਂਸਲਰ ਰਾਕੇਸ਼ ਕੁਮਾਰ ਬੱਗਾ, ਡਾਕਟਰ ਅਮਨਦੀਪ ਸਿੰਘ ਲੁਠੇੜੀ, ਜਗਮੋਹਨ ਸਿੰਘ ਕੰਗ, ਮਨਵੀਰ ਸਿੰਘ ਸਰਪੰਚ ਰਾਮਗੜ੍ਹ, ਟਹਿਲ ਸਿੰਘ ਸਰਪੰਚ ਲੁਠੇੜੀ, ਹਰਜੋਤ ਸਿੰਘ ਢੰਗਰਾਲੀ, ਜਗਤਾਰ ਸਿੰਘ ਸਾਬਕਾ ਸਰਪੰਚ ਫਤਿਹਗੜ੍ਹ, ਸੌਦਾਗਰ ਸਿੰਘ ਰਾਮਗੜ੍ਹ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਰੰਗੀਆਂ, ਹਰਕੀਰਤ ਸਿੰਘ ਮੜੌਲੀ, ਦਵਿੰਦਰ ਕੌਰ ਬੂਰ ਮਾਜਰਾ ਤੇ ਵਿਕਾਸ ਫੁੱਲ ਤੋਂ ਇਲਾਵਾ ਸਰਪੰਚ ਗੁਰਜੀਤ ਸਿੰਘ ਰਾਮਗੜ੍ਹ, ਸਰਪੰਚ ਰਣਦੀਪ ਸਿੰਘ ਢੰਗਰਾਲੀ, ਕਰਮਜੀਤ ਸਿੰਘ ਮੜੌਲੀ, ਮਨਿੰਦਰ ਸਿੰਘ ਮਾਨਖੇੜੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮਾੜੂ, ਬੋਬਾ ਕਾਈਨੌਰ, ਰਮਨਜੀਤ ਕੌਰ ਲੁਠੇੜੀ, ਤਰਲੋਚਨ ਸਿੰਘ ਡੂਮਛੇੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਸਵ. ਸੁਰਜੀਤ ਕੁਮਾਰ ਦੇ 78ਵੇਂ ਜਨਮਦਿਨ ਮੌਕੇ 2 ਅਕਤੂਬਰ ਨੂੰ ਮਧੂਵਨ ਸਕੂਲ ’ਚ ਲੱਗੇਗਾ ਵਿਸ਼ਾਲ ਖ਼ੂਨਦਾਨ ਕੈਂਪ
Ad Position 24