ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ, 26 ਸਤੰਬਰ (ਨਿੱਕੂਵਾਲ/ਸੰਨੀ)- ਇੱਥੋਂ ਦੇ ਪਿੰਡ ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਰੱਬੀ ਕੰਦੋਲਾ ਵਲੋਂ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ, 26 ਸਤੰਬਰ (ਨਿੱਕੂਵਾਲ/ਸੰਨੀ)- ਇੱਥੋਂ ਦੇ ਪਿੰਡ ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਰੱਬੀ ਕੰਦੋਲਾ ਵਲੋਂ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ। ਸਾਨੂੰ ਸਾਰਿਆਂ ਨੂੰ ਇਨ੍ਹਾਂ ਉਮੀਦਵਾਰਾਂ ਦਾ ਭਰਵਾਂ ਸਵਾਗਤ ਕਰਨਾ ਚਾਹੀਦਾ ਹੈ। ਕਿਉਂਕਿ ਦਿੱਲੀ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਤੇ ਪੰਜਾਬ ਦਾ ਭਵਿੱਖ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜੈਕਾਰਿਆਂ ਦੀ ਗੂੰਜ ਵਿਚ ਨੌਜਵਾਨਾਂ ਵਲੋਂ ਜਥੇਬੰਦੀ ਨਾਲ ਤੁਰਨ ਦਾ ਫ਼ੈਸਲਾ ਕੀਤਾ ਗਿਆ।ਅੰਤ ਵਿਚ ਹਲਕਾ ਇੰਚਾਰਜ ਰੱਬੀ ਕੰਧੋਲਾ ਨੇ ਕਿਹਾ ਕਿ ਇਲਾਕੇ ਦੇ ਲੋਕ ਉਨ੍ਹਾਂ ਦਾ ਸਮਰਥਨ ਕਰਨ ਤਾਂ ਉਹ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਨਮੂਨੇ ਵਜੋਂ ਵਿਕਸਿਤ ਕਰਨਗੇ ਅਤੇ ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਮੌਕੇ ਬਾਬਾ ਜਸਵੀਰ ਸਿੰਘ ਖ਼ਾਲਸਾ, ਬਾਬਾ ਦਲਜੀਤ ਸਿੰਘ ਸੋਢੀ, ਰਵਿੰਦਰ ਸਿੰਘ ਹਰੀਵਾਲ ਕਾਕਾ ਸੈਣੀ, ਸੁਖਬੀਰ ਸਿੰਘ, ਅਮਰੀਕ ਸਿੰਘ, ਲਵਲੀ ਕਾਬਲ, ਤਜਿੰਦਰ ਸਿੰਘ, ਹਰਨੇਕ ਸਿੰਘ, ਲਾਲੀ, ਪ੍ਰਿੰਸ, ਨਾਨਕ ਸਿੰਘ, ਸੰਤੋਖ ਸਿੰਘ, ਗੋਲੂ, ਬਖਸ਼ੀਸ਼ ਸਿੰਘ, ਬਿੰਦਰ ਸਿੰਘ, ਮੰਗਲ ਸਿੰਘ, ਗੋਲਡੀ ਅਤੇ ਸਰਬਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਵਾ ਵਾਸੀ ਹਾਜ਼ਰ ਸਨ।