27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਰਕਾਰੀ ਕਾਲਜ ਰੋਪੜ ਵਿਖੇ ਗੁਰੂ ਰਵਿਦਾਸ ਜੀ ਦੀ 650 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਗੁਰੂ

ਰੂਪਨਗਰ, 26 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਕਾਈ ਦੀ ਕਨਵੀਨਰ ਪ੍ਰੋ.

Ad Position 21
No active advertisement
ਅਜੀਤ ਡੈਸਕ 27-09-2026
ਰੂਪਨਗਰ, 26 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਵਿਖੇ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਇਕਾਈ ਦੀ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਪੋਸਟਰ-ਨਿਰਮਾਣ ਅਤੇ ਸੁਲੇਖ ਮੁਕਾਬਲੇ ਵੀ ਕਰਵਾਏ ਗਏ। ਸੈਮੀਨਾਰ ਦੌਰਾਨ ਪ੍ਰੋ. ਉਪਦੇਸ਼ਦੀਪ ਕੌਰ ਨੇ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਉਪਦੇਸ਼ਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਸਾਂਝ ਅਤੇ ਨੈਤਿਕ ਜੀਵਨ ਦਾ ਰਾਹ ਦਿਖਾਉਂਦੀਆਂ ਹਨ। ਸੈਮੀਨਾਰ ਦੇ ਮੁੱਖ ਵਕਤਾ ਸਾਬਕਾ ਮੁਖੀ, ਯੂਨੀਵਰਸਿਟੀ ਸਕੂਲ ਆਫ਼ ਸ੍ਰੀ ਗੁਰੂ ਗੋਬਿੰਦ ਸਿੰਘ ਅਧਿਐਨ ਅਤੇ ਖੋਜ, ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਪੰਜਾਬ ਡਾ. ਅਮਨ ਸਿੰਘ ਨੇ ਵਿਦਿਆਰਥੀਆਂ ਨਾਲ ਗੁਰੂ ਰਵਿਦਾਸ ਜੀ ਦੀ ਬਾਣੀ ਵਿਚ ਦਰਸਾਏ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਬਾਰੇ ਵਿਸਥਾਰ ਪੂਰਵਕ ਵਿਚਾਰ ਸਾਂਝੇ ਕੀਤੇ। ਕਾਲਜ ਦੇ ਉਪ-ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਅਤੇ ਭਗਤਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਏ ਗਏ ਪੋਸਟਰ-ਨਿਰਮਾਣ ਮੁਕਾਬਲੇ ਵਿਚ ਪਵਨ ਕੁਮਾਰ ਨੇ ਪਹਿਲਾ, ਗੁਰਲੀਨ ਕੌਰ ਨੇ ਦੂਜਾ ਅਤੇ ਇਸ਼ਮੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਵਿਦਿਆਰਥਣ ਨਿਸ਼ਾ ਨੂੰ ਹੌਸਲਾ-ਅਫ਼ਜ਼ਾਈ ਸਨਮਾਨ ਦਿੱਤਾ ਗਿਆ। ਸੁਲੇਖ ਮੁਕਾਬਲੇ ਵਿਚ ਮਨਜਿੰਦਰ ਕੌਰ ਨੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਜਾ ਅਤੇ ਨੈਨਸ਼ੀ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲਿਆਂ ਵਿਚ ਜੱਜ ਦੀ ਭੂਮਿਕਾ ਡਾ. ਜਤਿੰਦਰ ਕੁਮਾਰ, ਪ੍ਰੋ. ਬਲਜਿੰਦਰ ਕੌਰ, ਡਾ. ਮਨਦੀਪ ਕੌਰ ਅਤੇ ਪ੍ਰੋ. ਕੁਲਦੀਪ ਕੌਰ ਨੇ ਨਿਭਾਈ। ਸੈਮੀਨਾਰ ਨੂੰ ਸਫ਼ਲ ਬਣਾਉਣ ਵਿਚ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ (ਕੈਮ.) ਅਤੇ ਪ੍ਰੋ. ਮਨਜਿੰਦਰ ਸਿੰਘ ਨੇ ਅਹਿਮ ਸਹਿਯੋਗ ਦਿੱਤਾ। ਪ੍ਰੋ. ਬਲਜਿੰਦਰ ਕੌਰ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ, ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਉਪਦੇਸ਼ਦੀਪ ਕੌਰ ਨੇ ਨਿਭਾਈ। ਇਸ ਮੌਕੇ ਪ੍ਰੋ. ਰਾਜਿੰਦਰ ਕੌਰ, ਪ੍ਰੋ. ਮਨਜੋਤ ਕੌਰ (ਕੰਪਿ.) ਅਤੇ ਪ੍ਰੋ. ਮਨਪ੍ਰੀਤ ਕੌਰ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਰਾਸਤ - ਏ - ਖ਼ਾਲਸਾ ਵਿਖੇ ‘ ਮਹਿਫ਼ਲ - ਏ - ਗ਼ਜ਼ਲ ’ ਸਮਾਗਮ ਅੱਜ ਪ੍ਰਸਿੱਧ ਗ਼ਜ਼ਲ ਗਾਇਕ ਸੁਨੀਲ ਡੋਗਰਾ ਪੇਸ਼ ਕਰਨਗੇ ਪ੍ਰਵਾਸੀ... ਅਗਲੀ ਖ਼ਬਰ ਚੰਦਪੁਰ ਬੇਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਮੀਟਿੰਗ
Ad Position 24