27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਰਾਸਤ - ਏ - ਖ਼ਾਲਸਾ ਵਿਖੇ ‘ ਮਹਿਫ਼ਲ - ਏ - ਗ਼ਜ਼ਲ ’ ਸਮਾਗਮ ਅੱਜ ਪ੍ਰਸਿੱਧ ਗ਼ਜ਼ਲ ਗਾਇਕ ਸੁਨੀਲ ਡੋਗਰਾ ਪੇਸ਼ ਕਰਨਗੇ ਪ੍ਰਵਾਸੀ ਸ਼ਾਇਰ ਜਸਵੰਤ ਵਾਗਲਾ ਦੀਆਂ ਲਿਖੀਆਂ ਗ਼ਜ਼ਲਾਂ

ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ ਐਸ ਨਿੱਕੂਵਾਲ)-ਪੰਜਾਬ ਮਨੁੱਖੀ ਅਧਿਕਾਰ ਦੇ ਬੈਨਰ ਹੇਠ 27 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4 ਵਜੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ਸਾਹਿਤਿਕ ਅਤੇ ਸੰਗੀਤਕ ਸਮਾਗਮ ‘ਮਹਿਫ਼ਲ-ਏ-ਗ਼ਜ਼ਲ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਗਠਨ ਦੇ ਪ੍ਰਧਾਨ ਸਰਬਜੀਤ ਸਿੰਘ ਰੇਨੂ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਦੇ ਪ੍ਰਸਿੱਧ ਗ਼ਜ਼ਲ ਗਾਇਕ ਜਨਾਬ ਸੁਨੀਲ ਡੋਗਰਾ, ਨੌਜਵਾਨ ਪ੍ਰਵਾਸੀ ਸ਼ਾਇਰ ਜਨਾਬ ਜਸਵੰਤ ਵਾਗਲਾ ਦੀਆਂ ਲਿਖੀਆਂ ਖ਼ੂਬਸੂਰਤ ਗ਼ਜ਼ਲਾਂ ਰਾਹੀਂ ਸਰੋਤਿਆਂ ਦੇ ਰੂਬਰੂ ਹੋਣਗੇ।

Ad Position 21
No active advertisement
ਅਜੀਤ ਡੈਸਕ 27-09-2026
ਸ੍ਰੀ ਅਨੰਦਪੁਰ ਸਾਹਿਬ, 26 ਸਤੰਬਰ (ਜੇ ਐਸ ਨਿੱਕੂਵਾਲ)-ਪੰਜਾਬ ਮਨੁੱਖੀ ਅਧਿਕਾਰ ਦੇ ਬੈਨਰ ਹੇਠ 27 ਸਤੰਬਰ ਦਿਨ ਐਤਵਾਰ ਨੂੰ ਸ਼ਾਮ 4 ਵਜੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ਸਾਹਿਤਿਕ ਅਤੇ ਸੰਗੀਤਕ ਸਮਾਗਮ ‘ਮਹਿਫ਼ਲ-ਏ-ਗ਼ਜ਼ਲ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਗਠਨ ਦੇ ਪ੍ਰਧਾਨ ਸਰਬਜੀਤ ਸਿੰਘ ਰੇਨੂ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਦੇ ਪ੍ਰਸਿੱਧ ਗ਼ਜ਼ਲ ਗਾਇਕ ਜਨਾਬ ਸੁਨੀਲ ਡੋਗਰਾ, ਨੌਜਵਾਨ ਪ੍ਰਵਾਸੀ ਸ਼ਾਇਰ ਜਨਾਬ ਜਸਵੰਤ ਵਾਗਲਾ ਦੀਆਂ ਲਿਖੀਆਂ ਖ਼ੂਬਸੂਰਤ ਗ਼ਜ਼ਲਾਂ ਰਾਹੀਂ ਸਰੋਤਿਆਂ ਦੇ ਰੂਬਰੂ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਅਤੇ ਪ੍ਰਸਿੱਧ ਫ਼ਿਲਮੀ ਤੇ ਰੰਗਮੰਚ ਕਲਾਕਾਰ ਕੇਵਲ ਧਾਲੀਵਾਲ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਭਰਨਗੇ। ਪ੍ਰੋਗਰਾਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਪ੍ਰਸਿੱਧ ਐਂਕਰ ਰਾਜ ਘਈ ਨਿਭਾਉਣਗੇ। ਉਨ੍ਹਾਂ ਸਮੂਹ ਸਾਹਿੱਤ ਅਤੇ ਸੰਗੀਤ ਪ੍ਰੇਮੀਆਂ ਨੂੰ ਸਮਾਗਮ ਵਿਚ ਪਹੁੰਚਣ ਲਈ ਨਿੱਘਾ ਸੱਦਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਖੇ ਗੁਰੂ ਰਵਿਦਾਸ ਜੀ ਦੀ 650 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਗੁਰੂ
Ad Position 24