ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀ ਤਿੰਨ ਦਿਨਾ ਅਥਲੈਟਿਕਸ ਮੀਟ ਸਫ਼ਲਤਾ ਪੂਰਵਕ ਸਮਾਪਤ
ਸ੍ਰੀ ਚਮਕੌਰ ਸਾਹਿਬ, 26 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਤਿੰਨ ਦਿਨਾਂ ਜ਼ੋਨਲ ਐਥਲੈਟਿਕਸ ਮੀਟ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਦੇ ਅੱਜ ਅੰਤਿਮ ਦਿਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਤੇ ਖੇਤਾਂ ਦੇ ਮਹੱਤਵ ਬਾਰੇ ਜਾਣੂ ਕਰਵਾਇਆ।
ਸ੍ਰੀ ਚਮਕੌਰ ਸਾਹਿਬ, 26 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਤਿੰਨ ਦਿਨਾਂ ਜ਼ੋਨਲ ਐਥਲੈਟਿਕਸ ਮੀਟ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਦੇ ਅੱਜ ਅੰਤਿਮ ਦਿਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਤੇ ਖੇਤਾਂ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਸਾਲਾਂ ਵਰਗ ਦੇ ਏਕਮ ਚੀਮਾ ਨੇ ਗੋਲਾ ਸੁੱਟਣ ਵਿਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਸਾਲਾ ਵਰਗ ਦੇ 200 ਮੀਟਰ ਦੀ ਦੌੜ ਵਿਚ ਤਹਾਨੂਰ ਕੌਰ ਨੇ ਪਹਿਲਾ, ਅੰਡਰ-19 ਸਾਲਾਂ ਵਰਗ ਵਿਚ ਗੁਰਕਿਰਨਦੀਪ ਕੌਰ ਨੇ 100 ਮੀਟਿਰ ਅਤੇ 200 ਮੀਟਰ ਵਿਚ ਪਹਿਲਾ ਸਥਾਨ, ਜਸਲੀਨ ਕੌਰ ਨੇ 200 ਮੀਟਰ ਵਿਚ ਦੂਜਾ ਸਥਾਨ, ਹੈਮਰ ਥਰੋਅ ਵਿਚ ਪਲਕਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ 600 ਮੀਟਰ ਵਿਚ ਤਨਵੀਰ ਕੌਰ ਨੇ ਪਹਿਲਾ, ਜਪਨਮ ਕੌਰ ਨੇ ਦੂਜਾ,400 ਮੀਟਰ ਵਿਚ ਜਪਨਮ ਕੌਰ ਨੇ ਪਹਿਲਾ, 200 ਮੀਟਰ ਵਿਚ ਜਪਨਮ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸ੍ਰੀ ਸੰਧੂ ਨੇ ਦੱਸਿਆ ਕਿ ਇਹ ਜੇਤੂ ਖਿਡਾਰੀ ਜ਼ਿਲ੍ਹਾ ਸਕੂਲ ਖੇਡਾਂ ਵਿਚ ਹਿਸਾ ਲੈਣਗੇ। ਇਨ੍ਹਾਂ ਖੇਡਾਂ ਨੂੰ ਕਰਵਾਉਣ ਵਿਚ ਦਲਜੀਤ ਕੌਰ ਭੰਗੂ, ਇੰਦਰਜੀਤ ਕੌਰ ਭਲਿਆਣ, ਗੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਨੇਤਰ ਸਿੰਘ, ਜਸਵੰਤ ਸਿੰਘ, ਦਵਿੰਦਰ ਸਿੰਘ ਮਕੜੋਨਾ, ਸਤਨਾਮ ਸਿੰਘ, ਰਵਿੰਦਰ ਸਿੰਘ, ਅਸ਼ੀਸ਼ ਗਗਨੇਜਾ, ਨਵਲਪ੍ਰੀਤ ਸਿੰਘ, ਜਗਦੀਪ ਸਿੰਘ, ਇੰਦਰਜੀਤ ਸਿੰਘ ਆਦਿ ਅਧਿਆਪਕਾਂ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ।