26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਡੇਂਗੂ ’ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਮੱਛਰ ਦੇ ਲਾਰਵੇ ਦੀ ਜਾਂਚ

ਬੇਲਾ, 26 ਸਤੰਬਰ (ਮਨਜੀਤ ਸਿੰਘ ਸੈਣੀ)-ਡਾ. ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੱਛਰ ਦਾ ਲਾਰਵਾ ਚੈੱਕ ਕੀਤਾ ਅਤੇ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਬੇਲਾ, 26 ਸਤੰਬਰ (ਮਨਜੀਤ ਸਿੰਘ ਸੈਣੀ)-ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੱਛਰ ਦਾ ਲਾਰਵਾ ਚੈੱਕ ਕੀਤਾ ਅਤੇ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ’ਤੇ ਲਖਵੀਰ ਸਿੰਘ ਹੈਲਥ ਵਰਕਰ ਨੇ ਕਿਹਾ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ ਜਿਵੇਂ ਕਿ ਕਈ ਥਾਵਾਂ ’ਤੇ ਪਾਣੀ ਇਕੱਠਾ ਹੋ ਰਿਹਾ ਹੈ, ਜਿੱਥੇ ਮੱਛਰ ਦਾ ਲਾਰਵਾ ਪਨਪਦਾ ਹੈ ਉਨ੍ਹਾਂ ਥਾਵਾਂ ’ਤੇ ਲਾਰਵੇਸਾਈਡ ਦਵਾਈ ਦਾ ਸਪਰੇਅ ਜਾ ਕਾਲਾ ਤੇਲ ਪਾਇਆ ਜਾਵੇ ਆਪਣੇ ਘਰਾਂ ਵਿਚ ਪਏ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਨੂੰ ਹਫ਼ਤੇ ਵਿਚ ਇੱਕ ਵਾਰ ਜ਼ਰੂਰ ਸੁਕਾਇਆ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋਵੇ। ਇਸ ਮੌਕੇ ’ਤੇ ਅਮਰੀਕ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੀ ਵਿਅਕਤੀ ਨੂੰ ਤੇਜ਼ ਸਿਰ ਦਰਦ ਤੇ ਤੇਜ਼ ਬੁਖ਼ਾਰ ਹੋਵੇ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਹੋਵੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ। ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿ੍ਹਆਂ ਵਿਚੋਂ ਖ਼ੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਲਈ ਸਰਕਾਰੀ ਹਸਪਤਾਲ ਵਿਚ ਡਾਕਟਰੀ ਮੁਆਇਨਾ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਮਨਪ੍ਰੀਤ ਕੌਰ ਏ.ਐਨ.ਐਮ, ਸਿਮਰਨਦੀਪ ਕੌਰ ਆਸ਼ਾ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਪੰਜੋਲਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵਾਟਰ ਕੂਲਰ ਅਤੇ ਆਰ . ਓ . ਸਿਸਟਮ ਭੇਟ ਅਗਲੀ ਖ਼ਬਰ ਸਿੰਘ ਸ਼ਹੀਦਾਂ ਦੇ ਅਸਥਾਨ ਘਨੌਲੀ ’ ਤੇ ਸਾਲਾਨਾ ਅੱਸੂ ਸਮਾਗਮ ਅੱਜ
Ad Position 24