26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੈਣੀ ਮਾਜਰਾ , ਢੱਕੀ ਵਿਖੇ ਵਿਸ਼ਾਲ ਕੁਸ਼ਤੀ ਦੰਗਲ , ਮਿਰਜ਼ਾ ਈਰਾਨ ਨੇ ਜਿੱਤੀ ਝੰਡੀ ਦੀ ਕੁਸ਼ਤੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ

ਘਨੌਲੀ, 26 ਸਤੰਬਰ (ਜਸਵੀਰ ਸਿੰਘ ਸੈਣੀ)-ਪਿੰਡ ਸੈਣੀ ਮਾਜਰਾ, ਢੱਕੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਦੰਗਲ ਦੌਰਾਨ ਵੱਖ-ਵੱਖ ਵਰਗਾਂ ਦੇ ਪਹਿਲਵਾਨਾਂ ਨੇ ਆਪਣੀ ਕਲਾ ਅਤੇ ਦਮਖਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟੀ।

Ad Position 21
No active advertisement
ਅਜੀਤ ਡੈਸਕ 27-09-2026
ਘਨੌਲੀ, 26 ਸਤੰਬਰ (ਜਸਵੀਰ ਸਿੰਘ ਸੈਣੀ)-ਪਿੰਡ ਸੈਣੀ ਮਾਜਰਾ, ਢੱਕੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਦੰਗਲ ਦੌਰਾਨ ਵੱਖ-ਵੱਖ ਵਰਗਾਂ ਦੇ ਪਹਿਲਵਾਨਾਂ ਨੇ ਆਪਣੀ ਕਲਾ ਅਤੇ ਦਮਖਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟੀ। ਦੰਗਲ ਦੀ ਮੁੱਖ ਝੰਡੀ ਦੀ ਕੁਸ਼ਤੀ ਮਿਰਜ਼ਾ ਈਰਾਨ ਅਤੇ ਸ਼ੇਰੇ ਗੁੱਜਰ ਵਿਚਕਾਰ ਹੋਈ। ਦੋਵਾਂ ਪਹਿਲਵਾਨਾਂ ਨੇ ਮੈਦਾਨ ਵਿਚ ਆਪਣੀ ਤਾਕਤ ਅਤੇ ਦਾਅ-ਪੇਚਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਮਿਰਜ਼ਾ ਈਰਾਨ ਜੇਤੂ ਰਿਹਾ, ਜਿਸ ਨੂੰ 1 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਗਈ, ਜਦਕਿ ਉਪ ਜੇਤੂ ਰਹੇ ਸ਼ੇਰੇ ਗੁੱਜਰ ਨੂੰ 90 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪੰਜ ਹੋਰ ਝੰਡੀ ਦੀਆਂ ਵੱਖ-ਵੱਖ ਕੁਸ਼ਤੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਜੇਤੂ ਰਹੇ ਪਹਿਲਵਾਨਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੁਰਾਣੀਆਂ ਅਤੇ ਵਿਰਾਸਤੀ ਖੇਡਾਂ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਕੁਸ਼ਤੀ ਵਰਗੀਆਂ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਬਰ ਅਤੇ ਖੇਡ ਭਾਵਨਾ ਪੈਦਾ ਕਰਦੀਆਂ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰਵਾਇਤੀ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਦੰਗਲ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਇਸ ਜੋੜਨ ਅਤੇ ਪੰਜਾਬ ਦੀ ਵਿਰਾਸਤੀ ਕੁਸ਼ਤੀ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੂੰ ਸਫਲ ਦੰਗਲ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਸਰਪੰਚ ਮਨਜੀਤ ਸਿੰਘ, ਸਰਪੰਚ ਜਸਮੇਰ ਸਿੰਘ ਜੱਟ ਪੱਤੀ ਸੈਣੀ ਮਾਜਰਾ, ਸਰਪੰਚ ਹਰਜੀਤ ਸਿੰਘ ਜੀਤੂ ਘਨੌਲਾ, ਚੇਅਰਮੈਨ ਮਲਕੀਤ ਸਿੰਘ ਭੰਗੂ ਬਲਾਕ ਸੰਮਤੀ ਰੂਪਨਗਰ ਅਤੇ ਪਰਮਿੰਦਰ ਸਿੰਘ ਬਾਲਾ ਬਲਾਕ ਪ੍ਰਧਾਨ, ਸਰਪੰਚ ਸੁਖਜਿੰਦਰ ਸਿੰਘ ਜੋਹਲ ਲੋਹਗੜ ਫਿੱਡੇ, ਸਰਪੰਚ ਹਰਬੰਸ ਸਿੰਘ ਸਿੰਘਪੁਰਾ, ਸਾਬਕਾ ਸਰਪੰਚ ਰਵਿੰਦਰ ਸਿੰਘ ਕਾਲਾ, ਬਲਾਕ ਸੰਮਤੀ ਮੈਂਬਰ ਸੰਦੀਪ ਪ੍ਰਜਾਪਤ, ਬਲਾਕ ਸੰਮਤੀ ਮੈਂਬਰ ਜੱਗਾ, ਜਗਤਾਰ ਸਿੰਘ ਇੰਦਰਪੁਰਾ, ਬਿੰਦੂ ਡਾਕਟਰ, ਹਰਜਿੰਦਰ ਸਿੰਘ, ਲੰਬੜਦਾਰ, ਸੋਹਣ ਸਿੰਘ, ਮੱਖਣ ਸਿੰਘ, ਮਾਨ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਹਨੀ ਢੱਕੀ, ਗੁਰਪ੍ਰੀਤ ਸਿੰਘ ਰਾਜੂ, ਦਿਲਬਾਗ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਇਲਾਕਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਰੈਲੀ ਵਿਚ ਵੱਡੀ ਗਿਣਤੀ ’ ਚ ਵਰਕਰ ਸ਼ਾਮਿਲ ਹੋਣਗੇ : ਰਾਜੇਸ਼ ਚੌਧਰੀ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ - ਮੋਰਿੰਡਾ ਮਾਰਗ ਨੂੰ ਜੋੜਦੀ ਮਕੜੋਨਾ ਲਿੰਕ ਸੜਕ ਦਾ ਬੁਰਾ ਹਾਲ , ਲੋਕਾਂ ’ ਚ ਭਾਰੀ ਰੋਸ
Ad Position 24