26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜਲੰਧਰ ਰੈਲੀ ਵਿਚ ਵੱਡੀ ਗਿਣਤੀ ’ ਚ ਵਰਕਰ ਸ਼ਾਮਿਲ ਹੋਣਗੇ : ਰਾਜੇਸ਼ ਚੌਧਰੀ

ਸੁਖਸਾਲ, 26 ਸਤੰਬਰ (ਧਰਮ ਪਾਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜਲੰਧਰ ਵਿਖੇ 30 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਸਥਾਨਕ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਾਮਿਲ ਹੋਣਗੇ। ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਨੇ ਪਿੰਡਾਂ ਵਿਚ ਵਰਕਰਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਸੁਖਸਾਲ, 26 ਸਤੰਬਰ (ਧਰਮ ਪਾਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜਲੰਧਰ ਵਿਖੇ 30 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਸਥਾਨਕ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਾਮਿਲ ਹੋਣਗੇ। ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਨੇ ਪਿੰਡਾਂ ਵਿਚ ਵਰਕਰਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਭਾਜਪਾ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਜਲੰਧਰ ਪਹੁੰਚਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਗਲੀ ਸਰਕਾਰ ਭਾਜਪਾ ਦੀ ਬਣਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਪੰਜਾਬ ਦੀ ਮੌਜੂਦਾ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸੂਬੇ ਵਿਚ ਲੁੱਟਾਂ-ਖੋਹਾਂ, ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਕਥਿਤ ਨਾਜਾਇਜ਼ ਮਾਈਨਿੰਗ ਵਰਗੇ ਮੁੱਦੇ ਗੰਭੀਰ ਹਨ ਅਤੇ ਸਰਕਾਰ ਇਨ੍ਹਾਂ ’ਤੇ ਕਾਬੂ ਪਾਉਣ ਵਿਚ ਬਿਲਕੁਲ ਨਾਕਾਮ ਰਹੀ ਹੈ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਕਥਿਤ ਨਾਜਾਇਜ਼ ਮਾਈਨਿੰਗ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸਰਕਾਰ ਦੀ ਸ਼ਹਿ ਤੇ ਕਈ ਥਾਵਾਂ ’ਤੇ ਕਥਿਤ ਨਾਜਾਇਜ਼ ਮਾਈਨਿੰਗ ਦਿਨ-ਦਿਹਾੜੇ ਹੋ ਰਹੀ ਹੈ ਜੋ ਅਤੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਹੋਣ ਦੀ ਸੂਰਤ ਵਿਚ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਹਲਕਾ ਵਿਧਾਇਕ ਅਤੇ ਵਿਭਾਗ ਨੂੰ ਇਸ ਮਾਮਲੇ ਵਲ ਧਿਆਨ ਦੇਣ ਦੀ ਸਖ਼ਤ ਲੋੜ ਹੈ। ਇਸ ਮੌਕੇ ਉਨ੍ਹਾਂ ਭਾਜਪਾ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਜਲੰਧਰ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਭਾਜਪਾ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ -2026 ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸੈਣੀ ਮਾਜਰਾ , ਢੱਕੀ ਵਿਖੇ ਵਿਸ਼ਾਲ ਕੁਸ਼ਤੀ ਦੰਗਲ , ਮਿਰਜ਼ਾ ਈਰਾਨ ਨੇ ਜਿੱਤੀ ਝੰਡੀ ਦੀ ਕੁਸ਼ਤੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢ...
Ad Position 24