27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ - ਪੱਤਰ ਭਾਰਤੀ ਕਿਸਾਨ ਯੂਨੀਅਨ ਨੇ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਦੀ ਕੀਤੀ ਮੰਗ

ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਨੇ ਭਾਰੀ ਖ਼ਰਚ ਕਰਕੇ ਫ਼ਸਲ ਤਿਆਰ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 28-09-2026
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਨੇ ਭਾਰੀ ਖ਼ਰਚ ਕਰਕੇ ਫ਼ਸਲ ਤਿਆਰ ਕੀਤੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਕੰਬਾਈਨਾਂ ਨੂੰ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਚਲਾਉਣ ’ਤੇ ਰੋਕ ਲਗਾਈ ਜਾਵੇ, ਤਾਂ ਜੋ ਤ੍ਰੇਲ ਅਤੇ ਵਧੀਕ ਨਮੀ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਮੁਸ਼ਕਿਲ ਨਾ ਆਵੇ। ਮੰਡੀਆਂ ਵਿਚ ਝੋਨੇ ਦੀ ਬੋਲੀ ਲਈ ਦੁਪਹਿਰ 12 ਵਜੇ ਅਤੇ ਸ਼ਾਮ 4 ਵਜੇ ਦਾ ਸਮਾਂ ਨਿਰਧਾਰਿਤ ਕਰਨ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਨਮੀ ਦੀ ਜਾਂਚ ਲਈ ਸਰਕਾਰ ਵਲੋਂ ਪ੍ਰਮਾਣਿਤ ਯੰਤਰ ਵਰਤਣ ਅਤੇ ਇਲੈੱਕਟ੍ਰਾਨਿਕ ਨਮੀ ਮੀਟਰਾਂ ਦੀ ਵਰਤੋਂ ਦੀ ਜਾਂਚ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਫ਼ਸਲ ਦੀ ਤੋਲ ਲਈ ਇਲੈੱਕਟ੍ਰਾਨਿਕ ਕੰਡੇ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੁਰਾਣੇ ਫ਼ਰਸ਼ੀ ਕੰਡਿਆਂ ਕਾਰਨ ਕਿਸਾਨਾਂ ਨੂੰ ਤੋਲ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਗ ਪੱਤਰ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਸਮੇਂ ਸਿਰ ਲੋੜੀਂਦੀ ਸਪਲਾਈ, ਝੋਨੇ ਦੀ ਫ਼ਸਲ ਦੀ ਤੁਰੰਤ ਚੁਕਾਈ, ਬੇਸਹਾਰਾ ਪਸ਼ੂਆਂ ਦਾ ਪ੍ਰਬੰਧ ਕਰਨ ਅਤੇ ਗੁੱਜਰਾਂ ਦੇ ਪਸ਼ੂਆਂ ਕਾਰਨ ਫ਼ਸਲਾਂ, ਸੜਕਾਂ ਅਤੇ ਸਰਕਾਰੀ ਪੌਦਿਆਂ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਦੀ ਮੰਗ ਵੀ ਕੀਤੀ ਗਈ। ਕਿਸਾਨਾਂ ਨੇ ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ, ਸਟਾਰਟਰ ਅਤੇ ਹੋਰ ਸਮਾਨ ਦੀਆਂ ਵੱਧ ਰਹੀਆਂ ਚੋਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੁਲਿਸ ਵਲੋਂ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਲੋਕਾਂ ਵਲੋਂ ਦਿੱਤੀਆਂ ਸ਼ਿਕਾਇਤਾਂ ਦੀਆਂ ਕਾਪੀਆਂ ਵੀ ਮੰਗ ਪੱਤਰ ਨਾਲ ਨੱਥੀ ਕੀਤੀਆਂ ਗਈਆਂ। ਇਸ ਮੌਕੇ ਪਰਮਿੰਦਰ ਸਿੰਘ ਚਲਾਕੀ, ਰਣਧੀਰ ਸਿੰਘ ਚੱਕਲ ਜ਼ਿਲ੍ਹਾ ਪ੍ਰਧਾਨ , ਰਣਜੋਤ ਸਿੰਘ ਖੈਰਪੁਰ, ਅਵਤਾਰ ਸਿੰਘ ਸਰਾਹਣਾ, ਰਣਜੀਤ ਸਿੰਘ, ਬਹਾਦਰ ਸਿੰਘ, ਰਜਿੰਦਰ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 90 ਫੁੱਟ ਉਚਾਈ ਵਾਲੇ ਸਥਾਪਿਤ ਕੀਤੇ ਨਿਸ਼ਾਨ ਸਾਹਿਬ ਤੇ ਪੰਚਰੰਗਾ ਝੰਡਾ ਅਗਲੀ ਖ਼ਬਰ ਇੱਕੋ ਦਿਨ ਤਿੰਨ ਮੈਗਾ ਕੈਂਪ ਲਗਾ ਕੇ ਰੋਟਰੀ ਕਲੱਬ ਰੂਪਨਗਰ ਨੇ ਇਕੱਤਰ ਕੀਤੇ 147 ਯੂਨਿਟ ਖ਼ੂਨ
Ad Position 24