28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਬਲਵੀਰ ਸਿੰਘ ਕਾਰਜਕਾਰੀ ਪ੍ਰਧਾਨ ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਅਤੇ ਸਾਥੀ। (ਸੱਜੇ) ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਟਰੱਕ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਨਾਲ ਵੱਡੀ ਗਿਣਤੀ ਸਾਥੀ ਮੈਂਬਰ। ਟਰੱਕ ਸੁਸਾਇਟੀ ਵਿਵਾਦ ’ ਚ ਮੰਤਰੀ ਹਰਜੋਤ ਸਿੰਘ ਬੈਂਸ ’ ਤੇ ਸਿਆਸੀ ਦਖ਼ਲਅੰਦਾਜ਼ੀ ਦੇ ਦੋਸ਼ ਬਲਵੀਰ ਸਿੰਘ ਨੇ ਪੁਲਿਸ ਤੋਂ ਨਿਰਪੱਖ ਜਾਂਚ ਮੰਗੀ, ਜਾਨੋਂ ਮਾਰਨ ਦੀਆਂ ਧਮਕੀਆਂ ਤੇ ਹਮਲੇ ਦੀ ਕੋਸ਼ਿਸ਼ ਦਾ ਦਾਅਵਾ ਕਾਰਵਾਈ ਨਾ ਹੋਣ ’ਤੇ ਬੁੱਧਵਾਰ ਨੂੰ ਧਰਨੇ ਤੇ ਮਾਰਗ ਜਾਮ ਦੀ ਚਿਤਾਵਨੀ ਆਮ ਆਦਮੀ ਪਾਰਟੀ ਵਲੋਂ ਪੁਰਖਾਲੀ ਵਿਖ਼ੇ ਖੋਲ੍ਹੇ ਦਫ਼ਤਰ ’ ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੁਰਖਾਲੀ, 26 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵਲੋਂ ਪਿੰਡ ਪੁਰਖਾਲੀ ਵਿਖੇ (ਸਰਕਾਰੀ ਸਕੂਲ ਦੇ ਨੇੜੇ) ਦਫ਼ਤਰ ਖੋਲ੍ਹਿਆ ਗਿਆ ਹੈ। ਇਸ ਮੌਕੇ ਗੁਰਵਿੰਦਰ ਸਿੰਘ ਗੋਲਡੀ ਚੇਅਰਮੈਨ ਦਲਿਤ ਵਿਕਾਸ ਵੈਲਫੇਅਰ ਬੋਰਡ ਰੋਪੜ ਨੇ ਘਾੜ ਇਲਾਕੇ ਦੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਦਫ਼ਤਰ ਵਿਖੇ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਦੀ ਅਪੀਲ ਕੀਤੀ।

Ad Position 21
No active advertisement
ਆਮ ਆਦਮੀ ਪਾਰਟੀ ਵਲੋਂ ਪੁਰਖਾਲੀ ਵਿਖੇ ਖੋਲ੍ਹੇ ਦਫ਼ਤਰ ’ਚ ਆਪਣੀਆਂ ਸਮੱਸਿਆਵਾਂ ਦੱਸਦੇ ਹੋਏ ਇਲਾਕੇ ਦੇ ਲੋਕ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ 29-09-2026
ਪੁਰਖਾਲੀ, 26 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵਲੋਂ ਪਿੰਡ ਪੁਰਖਾਲੀ ਵਿਖੇ (ਸਰਕਾਰੀ ਸਕੂਲ ਦੇ ਨੇੜੇ) ਦਫ਼ਤਰ ਖੋਲ੍ਹਿਆ ਗਿਆ ਹੈ। ਇਸ ਮੌਕੇ ਗੁਰਵਿੰਦਰ ਸਿੰਘ ਗੋਲਡੀ ਚੇਅਰਮੈਨ ਦਲਿਤ ਵਿਕਾਸ ਵੈਲਫੇਅਰ ਬੋਰਡ ਰੋਪੜ ਨੇ ਘਾੜ ਇਲਾਕੇ ਦੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਦਫ਼ਤਰ ਵਿਖੇ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਦੀ ਅਪੀਲ ਕੀਤੀ। ਗੋਲਡੀ ਨੇ ਕਿਹਾ ਕਿ ਦਫ਼ਤਰ ਵਿਚ ਕਿਸਾਨਾਂ ਦੇ ਕਾਰਡ ਬਣਾਉਣ, ਮਜ਼ਦੂਰਾਂ ਦੇ ਲੇਬਰ ਕਾਰਡ, ਹੈਲਥ ਕਾਰਡ ਅਤੇ ਹੋਰ ਸਰਕਾਰੀ ਸਹੂਲਤਾਂ ਸਬੰਧੀ ਮੱਦਦ ਮੁਹੱਇਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪਿੰਡਾਂ ਦੇ ਵਿਕਾਸ ਕਾਰਜਾਂ, ਗ੍ਰਾਮ ਪੰਚਾਇਤਾਂ ਦੀਆਂ ਮੁਸ਼ਕਲਾਂ ਅਤੇ ਮਨਰੇਗਾ ਵਰਕਰਾਂ ਨਾਲ ਸਬੰਧਿਤ ਮਾਮਲੇ ਵੀ ਇੱਥੇ ਦਰਜ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਘਾੜ ਇਲਾਕੇ ਦੇ ਕਿਸੇ ਵੀ ਪਿੰਡ ਦੇ ਵਸਨੀਕ ਨੂੰ ਸਰਕਾਰੀ ਸਹੂਲਤ, ਦਸਤਾਵੇਜ਼ ਬਣਵਾਉਣ ਜਾਂ ਪਿੰਡ ਦੀ ਕਿਸੇ ਸਮੱਸਿਆ ਸਬੰਧੀ ਮੁਸ਼ਕਿਲ ਆ ਰਹੀ ਹੈ ਤਾਂ ਉਹ ਪੁਰਖਾਲੀ ਵਿਖੇ ਸਥਿਤ ਇਸ ਦਫ਼ਤਰ ਵਿੱਚ ਪਹੁੰਚ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ। ਦਫ਼ਤਰ ਵਿਚ ਸੂਰਜ ਕੁਮਾਰ ਦਫਤਰ ਇੰਚਾਰਜ ਮੌਜੂਦ ਰਹਿੰਦੇ ਹਨ, ਜਿਨ੍ਹਾਂ ਨਾਲ ਰਾਬਤਾ ਕਰਕੇ ਲੋਕ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੇ ਹਨ। ਗੁਰਵਿੰਦਰ ਸਿੰਘ ਗੋਲਡੀ ਨੇ ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਇਹ ਦਫ਼ਤਰ ਖੋਲਿ੍ਹਆ ਗਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਦਿਵਾਉਣ ਵਿਚ ਸਹਾਇਤਾ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਵਿਧਾਇਕ ਦੇ ਪੀ.ਏ. ਅਜੇ ਕੁਮਾਰ ਸਿੰਘ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਪਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਸਾਬਕਾ ਸਰਪੰਚ ਸੁਰਜੀਤ ਸਿੰਘ ਰਾਮਪੁਰ, ਹਰਭਾਗ ਸਿੰਘ ਬੜੀ, ਸਰਪੰਚ ਰਣਜੋਧ ਸਿੰਘ ਰਾਮਪੁਰ, ਸਰਪੰਚ ਦੀਪਇੰਦਰ ਸਿੰਘ ਟੱਪਰੀਆਂ, ਖੇਤੀਬਾੜੀ ਅਫ਼ਸਰ ਬਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਤਕਾ ਐਸੋਸੀਏਸ਼ਨ ਦੇ ਖਿਡਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਬੰਧਕਾਂ ਨਾਲ। ਜ਼ਿਲ੍ਹਾ ਪੱਧਰੀ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਉਦ... ਅਗਲੀ ਖ਼ਬਰ 1 ਅਕਤੂਬਰ ਨੂੰ ਹੋਵੇਗੀ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ-ਤੋਗੜ
Ad Position 24