28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗਤਕਾ ਐਸੋਸੀਏਸ਼ਨ ਦੇ ਖਿਡਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਬੰਧਕਾਂ ਨਾਲ। ਜ਼ਿਲ੍ਹਾ ਪੱਧਰੀ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਉਦਘਾਟਨ ਮੌਕੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 28 ਸਤੰਬਰ (ਯਸ਼ਵੰਤ ਬੱਸੀ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਨਹਿਰੂ ਸਟੇਡੀਅਮ ਵਿਖੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਵਲੋਂ ਪੇਸ਼ ਕੀਤਾ ਗਿਆ ਸ਼ਾਨਦਾਰ ਗਤਕਾ ਪ੍ਰਦਰਸ਼ਨ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਗਤਕਾ ਖਿਡਾਰੀਆਂ ਨੇ ਰਵਾਇਤੀ ਸਿੱਖ ਮਾਰਸ਼ਲ ਆਰਟ ਗਤਕੇ ਦੇ ਵੱਖ-ਵੱਖ ਜੌਹਰ ਦਿਖਾਉਂਦਿਆਂ ਆਪਣੀ ਕਲਾ, ਹੁਨਰ ਅਤੇ ਦਲੇਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਰੂਪਨਗਰ, 28 ਸਤੰਬਰ (ਯਸ਼ਵੰਤ ਬੱਸੀ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਨਹਿਰੂ ਸਟੇਡੀਅਮ ਵਿਖੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਵਲੋਂ ਪੇਸ਼ ਕੀਤਾ ਗਿਆ ਸ਼ਾਨਦਾਰ ਗਤਕਾ ਪ੍ਰਦਰਸ਼ਨ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਗਤਕਾ ਖਿਡਾਰੀਆਂ ਨੇ ਰਵਾਇਤੀ ਸਿੱਖ ਮਾਰਸ਼ਲ ਆਰਟ ਗਤਕੇ ਦੇ ਵੱਖ-ਵੱਖ ਜੌਹਰ ਦਿਖਾਉਂਦਿਆਂ ਆਪਣੀ ਕਲਾ, ਹੁਨਰ ਅਤੇ ਦਲੇਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗਤਕਾ ਖਿਡਾਰੀਆਂ ਵਲੋਂ ਪੇਸ਼ ਕੀਤੇ ਗਏ ਪ੍ਰਦਰਸ਼ਨ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਗਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਹਿਤ ਰੂਪਨਗਰ ਜ਼ਿਲ੍ਹੇ ਵਿਚ 1 ਤੋਂ 4 ਅਕਤੂਬਰ ਤੱਕ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੱਤਕਾ ਐਸੋਸੀਏਸ਼ਨ ਵਲੋਂ ਗੱਤਕੇ ਨੂੰ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਇਸ ਨੂੰ ਖੇਡ ਵਜੋਂ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਗੱਤਕਾ ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜਸਪ੍ਰੀਤ ਸਿੰਘ ਲੋਧੀ ਮਾਜਰਾ, ਗੁਰਵਿੰਦਰ ਸਿੰਘ ਰੂਪਨਗਰ, ਕੋਚ ਸ਼ੈਰੀ ਸਿੰਘ, ਨਰਪਿੰਦਰ ਸਿੰਘ, ਮਨਜੋਤ ਕੌਰ, ਵਿਨੋਦ ਕੁਮਾਰ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ, ਖਿਡਾਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਬਲਵੀਰ ਸਿੰਘ ਕਾਰਜਕਾਰੀ ਪ੍ਰਧਾਨ ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਅਤੇ ਸਾਥੀ। (ਸੱ... ਅਗਲੀ ਖ਼ਬਰ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਬਲਵੀਰ ਸਿੰਘ ਕਾਰਜਕਾਰੀ ਪ੍ਰਧਾਨ ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਅਤੇ ਸਾਥੀ। (ਸੱ...
Ad Position 24