28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਬਲਵੀਰ ਸਿੰਘ ਕਾਰਜਕਾਰੀ ਪ੍ਰਧਾਨ ਟਰੱਕ ਸੁਸਾਇਟੀ ਕੀਰਤਪੁਰ ਸਾਹਿਬ ਅਤੇ ਸਾਥੀ। (ਸੱਜੇ) ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਟਰੱਕ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਨਾਲ ਵੱਡੀ ਗਿਣਤੀ ਸਾਥੀ ਮੈਂਬਰ। ਟਰੱਕ ਸੁਸਾਇਟੀ ਵਿਵਾਦ ’ ਚ ਮੰਤਰੀ ਹਰਜੋਤ ਸਿੰਘ ਬੈਂਸ ’ ਤੇ ਸਿਆਸੀ ਦਖ਼ਲਅੰਦਾਜ਼ੀ ਦੇ ਦੋਸ਼ ਬਲਵੀਰ ਸਿੰਘ ਨੇ ਪੁਲਿਸ ਤੋਂ ਨਿਰਪੱਖ ਜਾਂਚ ਮੰਗੀ, ਜਾਨੋਂ ਮਾਰਨ ਦੀਆਂ ਧਮਕੀਆਂ ਤੇ ਹਮਲੇ ਦੀ ਕੋਸ਼ਿਸ਼ ਦਾ ਦਾਅਵਾ

ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਟਰੱਕ ਆਪਰੇਟਰ ਟਰਾਂਸਪੋਰਟ ਸੋਸਾਇਟੀ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਬੰਧ ਅਤੇ ਕਥਿਤ ਕਬਜ਼ੇ ਨੂੰ ਲੈ ਕੇ ਵਿਵਾਦ ਦੇ ਵਿਚਕਾਰ ਪਿੰਡ ਸ਼ਾਹਪੁਰ ਬੇਲਾ ਵਾਸੀ ਅਤੇ ਸੋਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਨੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਤੌਰ ’ਤੇ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

Ad Position 21
No active advertisement
ਕਾਰਵਾਈ ਨਾ ਹੋਣ ’ਤੇ ਬੁੱਧਵਾਰ ਨੂੰ ਧਰਨੇ ਤੇ ਮਾਰਗ ਜਾਮ ਦੀ ਚਿਤਾਵਨੀ 29-09-2026
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਟਰੱਕ ਆਪਰੇਟਰ ਟਰਾਂਸਪੋਰਟ ਸੋਸਾਇਟੀ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਬੰਧ ਅਤੇ ਕਥਿਤ ਕਬਜ਼ੇ ਨੂੰ ਲੈ ਕੇ ਵਿਵਾਦ ਦੇ ਵਿਚਕਾਰ ਪਿੰਡ ਸ਼ਾਹਪੁਰ ਬੇਲਾ ਵਾਸੀ ਅਤੇ ਸੋਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਨੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਤੌਰ ’ਤੇ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਬਲਵੀਰ ਸਿੰਘ ਨੇ ਦੋਸ਼ ਲਾਇਆ ਕਿ ਟਰੱਕ ਸੋਸਾਇਟੀ ਦੇ ਪ੍ਰਬੰਧ ਨੂੰ ਲੈ ਕੇ ਪਿਛਲੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ ਅਤੇ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਸੋਸਾਇਟੀ ’ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੋਸਾਇਟੀ ਦੀਆਂ ਚੋਣਾਂ ਕਰਵਾਉਣ ਲਈ ਪਹਿਲਾਂ ਵੀ ਕਈ ਵਾਰ ਤਰੀਕਾਂ ਤੈਅ ਹੋਈਆਂ, ਪਰ ਚੋਣ ਪ੍ਰਕਿਰਿਆ ਅੱਗੇ ਨਹੀਂ ਵਧ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਕੁਝ ਵਿਅਕਤੀ ਹਥਿਆਰਾਂ ਸਮੇਤ ਉਨ੍ਹਾਂ ’ਤੇ ਹਮਲਾ ਕਰਨ ਦੀ ਨੀਅਤ ਨਾਲ ਇਲਾਕੇ ਵਿਚ ਪਹੁੰਚੇ ਸਨ। ਉਨ੍ਹਾਂ ਅਨੁਸਾਰ ਪੁਲਿਸ ਨੂੰ ਸੂਚਿਤ ਕਰਨ ’ਤੇ ਕੁੱਝ ਵਿਅਕਤੀਆਂ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ, ਪਰ ਬਾਅਦ ਵਿਚ ਮਾਮਲੇ ਵਿੱਚ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ.ਜੀ.ਪੀ. ਪੰਜਾਬ, ਐਸ.ਐਸ.ਪੀ. ਰੂਪਨਗਰ ਸਮੇਤ ਉੱਚ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਬਲਵੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ’ਤੇ ਵੀ ਕਥਿਤ ਸਿਆਸੀ ਦਖ਼ਲਅੰਦਾਜ਼ੀ ਅਤੇ ਸ਼ਹਿ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਮਾਮਲੇ ਵਿਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਬੁੱਧਵਾਰ ਨੂੰ ਧਰਨਾ ਦਿੱਤਾ ਜਾਵੇਗਾ ਅਤੇ ਲੋੜ ਪੈਣ ’ਤੇ ਮਾਰਗ ਜਾਮ ਕਰਕੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਆਪਣੇ ਅਤੇ ਪਰਿਵਾਰ ਦੇ ਜਾਨ-ਮਾਲ ਦੀ ਸੁਰੱਖਿਆ ਦੀ ਵੀ ਮੰਗ ਕੀਤੀ। ਇਸ ਮੌਕੇ ਸਾਬਕਾ ਸਰਪੰਚ ਬਖਸ਼ੀਸ਼ ਸਿੰਘ, ਅਜਮੇਰ ਸਿੰਘ, ਸਰਪੰਚ ਦਵਿੰਦਰ ਕੁਮਾਰ, ਦੀਪਕ ਕੁਮਾਰ, ਭਜਨ ਲਾਲ, ਦਿਆਲ ਸਿੰਘ, ਗੁਰਮੇਲ ਸਿੰਘ ਲੰਬੜਦਾਰ, ਮਹਿੰਦਰ ਸਿੰਘ, ਗੁਰਬਚਨ ਸਿੰਘ, ਰਾਮ ਲੋਕ, ਅਵਤਾਰ ਸਿੰਘ, ਬਲਵਿੰਦਰ ਸਿੰਘ, ਹਰਨੇਕ ਸਿੰਘ, ਗੁਰਸੇਵ ਸਿੰਘ, ਗੁਰਦੀਪ ਸਿੰਘ, ਸ਼ਾਮ ਲਾਲ, ਪਵਨ ਕੁਮਾਰ, ਅਮਰ ਚੰਦ, ਅਵਤਾਰ ਸਿੰਘ, ਸਤਪਾਲ ਸਿੰਘ, ਕੁਲਦੀਪ ਸਿੰਘ, ਪਰਵਿੰਦਰ ਸਿੰਘ, ਪਰਮਿੰਦਰ ਸਿੰਘ, ਰਜੇਸ਼ ਕੁਮਾਰ ਸੋਡੀ, ਸਰਪੰਚ ਮਜਾਰੀ ਅਤੇ ਸੰਜੂ ਸਮੇਤ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ , ਬੱਚਿਆਂ ਬਜ਼ੁਰਗਾਂ ਲਈ ਮਸੀਹਾ ਬਣ ਬਹੁੜਿਆ ਨੂਰਪੁਰਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਦਾ ਉੱਘਾ ਖੇਡ ਪ੍ਰਮੋਟਰ ਤੇ... ਅਗਲੀ ਖ਼ਬਰ ਗਤਕਾ ਐਸੋਸੀਏਸ਼ਨ ਦੇ ਖਿਡਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਬੰਧਕਾਂ ਨਾਲ। ਜ਼ਿਲ੍ਹਾ ਪੱਧਰੀ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਉਦ...
Ad Position 24