28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਵਿਖੇ ਐੱਨ . ਐੱਸ . ਐੱਸ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨੂਰਪੁਰ ਬੇਦੀ, 28 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ.

Ad Position 21
No active advertisement
ਅਜੀਤ ਡੈਸਕ 29-09-2026
ਨੂਰਪੁਰ ਬੇਦੀ, 28 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਐੱਨ.ਐੱਸ .ਐੱਸ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਹਰਦੀਪ ਕੌਰ ਅਤੇ ਹਰਪ੍ਰੀਤ ਦੁਆਰਾ ਭਾਸ਼ਨ ਅਤੇ ਮਧੂ, ਸਪਨਾ ਰਾਣੀ ਵਲੋਂ ਦੇਸ਼ ਭਗਤੀ ਨਾਲ ਸਬੰਧੀ ਕਵਿਤਾ ਪੇਸ਼ ਕਰਕੇ ਆਗਾਜ਼ ਕੀਤਾ ਗਿਆ। ਇਸ ਤੋਂ ਬਾਅਦ ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਜਿੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਥੇ ਹੀ ਉਹਨਾਂ ਦੀ ਜੀਵਨੀ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ, ਕਿਵੇਂ ਇਸ ਮਹਾਨ ਸਪੂਤ ਨੇ ਫਰੰਗੀਆਂ ਨਾਲ ਖਹਿਕੇ ਕੇ ਫਾਂਸੀ ਦਾ ਰੱਸਾ ਹੱਸ ਕੇ ਚੁੰਮਿਆ ਅਤੇ ਦੇਸ਼ ਲਈ ਅਪਣੀ ਜਾਨ ਵਾਰ ਦਿੱਤੀ। ਪ੍ਰੋ. ਜਸਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਪੇਸ਼ ਕੀਤੇ ਗਏ। ਡਾ. ਹਰਵਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਦਮਨਪ੍ਰੀਤ ਕੌਰ ਅਤੇ ਜੈਸਮੀਨ ਵਲੋ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸ . ਸ . ਸ . ਸ . ਸਕੂਲ ਧਮਾਣਾ ਦਾ ‘ ਖੇਡਾਂ ਵਤਨ ਪੰਜਾਬ ਦੀਆਂ ’ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਹਤਾਸ਼ਾ ਦਾ ਨਤੀਜਾ - ਅਜੈਵੀਰ ਸਿੰਘ ਲਾਲਪੁਰਾ
Ad Position 24