‘ ਖੇਡਾਂ ਵਤਨ ਪੰਜਾਬ ਦੀਆਂ -2026’ ਦਾ ਰੂਪਨਗਰ ਵਿਚ ਆਗਾਜ਼ ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਰਸਮੀ ਆਗਾਜ਼ ਹੋਇਆ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਗੁਬਾਰੇ ਛੱਡ ਕੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਅੱਜ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਰਸਮੀ ਆਗਾਜ਼ ਹੋਇਆ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਗੁਬਾਰੇ ਛੱਡ ਕੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ ਤੱਕ ਵੱਖ-ਵੱਖ ਖੇਡ ਮੈਦਾਨਾਂ ਵਿਚ ਹੋਣਗੇ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਸਾਂਝੀਵਾਲਤਾ ਅਤੇ ਜਿੱਤ ਦੀ ਲਗਨ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਵੀ ਸਹਾਇਕ ਹੁੰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗਤਕਾ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨੇ ਦੱਸਿਆ ਕਿ ਮੁਕਾਬਲਿਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕੋਚ, ਖਿਡਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।