30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਚੋਣਾਂ ’ਚ ਅਜੇ ਸਮਾਂ ਬਾਕੀ, ਪਰ ਜ਼ਿਲ੍ਹੇ ਸਮੇਤ ਸੂਬੇ ਦੀ ਸਿਆਸਤ ਵਿਚ ਤਪਸ਼ ਤੇਜ਼

ਰੂਪਨਗਰ, 29 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਵਿਚ ਭਾਵੇਂ ਆਉਣ ਵਾਲੀਆਂ ਚੋਣਾਂ ਨੂੰ ਹਾਲੇ ਕੁੱਝ ਸਮਾਂ ਰਹਿੰਦਾ ਹੈ, ਪਰ ਰੂਪਨਗਰ ਸਮੇਤ ਸੂਬੇ ਦਾ ਰਾਜਸੀ ਮਾਹੌਲ ਹੁਣੇ ਤੋਂ ਹੀ ਗਰਮਾਉਣ ਲੱਗਾ ਹੈ। ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ‘ਵਾਰਿਸ ਪੰਜਾਬ ਦੇ’ ਸਮੇਤ ਸਾਰੀਆਂ ਹੀ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ਭੁਗਤਾਉਣ ਲਈ ਹੁਣੇ ਤੋਂ ਹੀ ਅੱਡੀ-ਚੋਟੀ ਦਾ ਜ਼ੋਰ ਲਾਉਣਾ ਸ਼ੁਰੂ ਕਰ ਦਿੱਤਾ ਹੈ।

Ad Position 21
No active advertisement
ਪਾਰਟੀਆ ਨਾਲ ਸਬੰਧਿਤ ਫੋਟੋ। 30-09-2026
ਰੂਪਨਗਰ, 29 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਵਿਚ ਭਾਵੇਂ ਆਉਣ ਵਾਲੀਆਂ ਚੋਣਾਂ ਨੂੰ ਹਾਲੇ ਕੁੱਝ ਸਮਾਂ ਰਹਿੰਦਾ ਹੈ, ਪਰ ਰੂਪਨਗਰ ਸਮੇਤ ਸੂਬੇ ਦਾ ਰਾਜਸੀ ਮਾਹੌਲ ਹੁਣੇ ਤੋਂ ਹੀ ਗਰਮਾਉਣ ਲੱਗਾ ਹੈ। ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ‘ਵਾਰਿਸ ਪੰਜਾਬ ਦੇ’ ਸਮੇਤ ਸਾਰੀਆਂ ਹੀ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿਚ ਭੁਗਤਾਉਣ ਲਈ ਹੁਣੇ ਤੋਂ ਹੀ ਅੱਡੀ-ਚੋਟੀ ਦਾ ਜ਼ੋਰ ਲਾਉਣਾ ਸ਼ੁਰੂ ਕਰ ਦਿੱਤਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜਿਵੇਂ-ਜਿਵੇਂ ਸਮਾਂ ਨੇੜੇ ਆਵੇਗਾ, ਪਾਰਟੀਆਂ ਦੇ ਦਾਅ-ਪੇਚ ਹੋਰ ਵੀ ਤੇਜ਼ ਹੋ ਜਾਣਗੇ। ਸਿਆਸੀ ਗਲਿਆਰਿਆਂ ਵਿਚ ਇਸ ਗੱਲ ਦੀ ਵੀ ਵੱਡੀ ਚਰਚਾ ਹੈ ਕਿ ਆਉਂਦੇ ਮਹੀਨਿਆਂ ਵਿਚ ਕਈ ਅਹਿਮ ਅਦਾਲਤੀ ਮਾਮਲਿਆਂ ਦੇ ਫ਼ੈਸਲੇ ਆਉਣੇ ਹਨ, ਜਿਨ੍ਹਾਂ ਦਾ ਸੂਬੇ ਦੀ ਰਾਜਨੀਤੀ ’ਤੇ ਡੂੰਘਾ ਅਸਰ ਪੈ ਸਕਦਾ ਹੈ। ਇਸ ਤੋਂ ਇਲਾਵਾ, ਜਨਵਰੀ-ਫਰਵਰੀ ਦੇ ਆਸ-ਪਾਸ ਚੋਣਾਂ ਹੋਣ ਦੀਆਂ ਕਿਆਸ ਅਰਾਈਆਂ ਨੂੰ ਦੇਖਦਿਆਂ ਸਾਰੀਆਂ ਪਾਰਟੀਆਂ ਨੇ ਹੁਣ ਤੋਂ ਹੀ ਆਪਣੀ ਜ਼ਮੀਨੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਐਨ ਮੌਕੇ ’ਤੇ ਕੋਈ ਘਾਟ ਨਾ ਰਹਿ ਜਾਵੇ। ਇਸ ਲਈ ਵੱਖ-ਵੱਖ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸੱਤਾਧਾਰੀ ਧਿਰ ‘ਆਪ’ ਦੇ ਆਗੂ ਪਿੰਡੋਂ-ਪਿੰਡ ਜਾ ਕੇ ਆਪਣੇ ਪੁਰਾਣੇ ਵਾਅਦਿਆਂ ਅਤੇ ਕੀਤੇ ਗਏ ਕੰਮਾਂ ਦਾ ਹਿਸਾਬ ਲੋਕਾਂ ਨੂੰ ਦੇ ਰਹੇ ਹਨ। ਦੂਜੇ ਪਾਸੇ, ਭਾਜਪਾ ਵਲੋਂ ਸੂਬੇ ਵਿਚ ਆਪਣਾ ਆਧਾਰ ਬਣਾਉਣ ਲਈ ‘ਨਸ਼ਾ ਵਿਰੋਧੀ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਜ਼ਰੀਏ ਪਾਰਟੀ ਨੌਜਵਾਨਾਂ ਅਤੇ ਮਾਪਿਆਂ ਤੱਕ ਪਹੁੰਚ ਕਰਕੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀਆਂ ਨੂੰ ਘੇਰਨ ਦੀ ਤਿਆਰੀ ਵਿਚ ਹੈ। ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਜਿਵੇਂ ਕਿ ਸੜਕਾਂ, ਬਿਜਲੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਨਵੀਂ ਉੱਭਰੀ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ‘ ਵਾਰਿਸ ਪੰਜਾਬ ਦੇ’ ਵੀ ਆਪਣੇ ਪੰਥਕ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਲਗਾਤਾਰ ਲੋਕਾਂ ਨਾਲ ਰਾਬਤਾ ਬਣਾ ਰਹੀ ਹੈ । ਇਸੇ ਤਰ੍ਹਾਂ ‘ਬਹੁਜਨ ਸਮਾਜ ਪਾਰਟੀ’, ‘ਸ਼੍ਰੋਮਣੀ ਅਕਾਲੀ ਦਲ’ (ਅ) ਅਤੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਵੀ ਵੱਖ- ਵੱਖ ਮੁੱਦਿਆਂ ਨਾਲ ਮੈਦਾਨ ਵਿਚ ਹਨ। ਭਾਵੇਂ ਨੇਤਾਵਾਂ ਵਲੋਂ ਅਜੇ ਵੱਡੀਆਂ ਮੀਟਿੰਗਾਂ ਅਤੇ ਰੈਲੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ, ਪਰ ਆਮ ਵੋਟਰ ਅਜੇ ਬਹੁਤ ਸਬਰ ਅਤੇ ਸੰਜਮ ਨਾਲ ਸਾਰੀ ਸਥਿਤੀ ਨੂੰ ਦੇਖ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਟਿਕਟਾਂ ਦੀ ਵੰਡ ਅਤੇ ਸਿਆਸੀ ਗੱਠਜੋੜਾਂ ਦੀ ਸਥਿਤੀ ਸਾਹਮਣੇ ਆਉਣ ਨਾਲ ਸੂਬੇ ਦਾ ਰਾਜਸੀ ਸਮੀਕਰਨ ਹੋਰ ਵੀ ਸਪਸ਼ਟ ਹੋਵੇਗਾ। ਫ਼ਿਲਹਾਲ ਪੰਜਾਬ ਦੀ ਸਿਆਸਤ ਵਿਚ ਹਲਚਲ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕੀ ਹੈ ਤੇ ਹਰ ਧਿਰ ਆਪਣੇ ਪੱਤੇ ਖੋਲ੍ਹਣ ਦੀ ਤਿਆਰੀ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਦੇ ਕਈ ਚੈਂਬਰਾਂ ’ਚ ਚੋਰੀ, ਪ੍ਰਿੰਟਰ ਤੇ ਸਟੈਬਲਾਈਜ਼ਰ ਲੈ ਗਏ ਚੋਰ ਅਗਲੀ ਖ਼ਬਰ ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਲੋਕਾਂ ਲਈ ਬਣੀ ਪ੍ਰੇਸ਼ਾਨੀ ਦਾ ਸਬੱਬ
Ad Position 24