ਮੰਤਰੀ ਨੇ ਪਰਵਾਸੀ ਪੰਜਾਬੀ ਸੰਦੀਪ ਚੰਦੇਲ ਨਾਲ ਕੀਤੀ ਗੱਲ
ਨੰਗਲ, 29 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਪੰਜਾਬ ਦੇ ਸਿੱਖਿਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੌਰੇ ਦੌਰਾਨ ਅਸਟ੍ਰੇਲੀਆ ਰਹਿੰਦੇ ਪਰਵਾਸੀ ਪੰਜਾਬੀ ਸੰਦੀਪ ਚੰਦੇਲ ਨਾਲ ਟੈਲੀਫੋਨ ’ਤੇ ਗੱਲ ਕੀਤੀ। ਚੇਤੇ ਰਹੇ ਕਿ ਸੰਦੀਪ ਚੰਦੇਲ ਆਮ ਆਦਮੀ ਪਾਰਟੀ ਦੇ ਕੱਟੜ ਸਮਰਥਕ ਹਨ।
ਨੰਗਲ, 29 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਪੰਜਾਬ ਦੇ ਸਿੱਖਿਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੌਰੇ ਦੌਰਾਨ ਅਸਟ੍ਰੇਲੀਆ ਰਹਿੰਦੇ ਪਰਵਾਸੀ ਪੰਜਾਬੀ ਸੰਦੀਪ ਚੰਦੇਲ ਨਾਲ ਟੈਲੀਫੋਨ ’ਤੇ ਗੱਲ ਕੀਤੀ। ਚੇਤੇ ਰਹੇ ਕਿ ਸੰਦੀਪ ਚੰਦੇਲ ਆਮ ਆਦਮੀ ਪਾਰਟੀ ਦੇ ਕੱਟੜ ਸਮਰਥਕ ਹਨ। ਲੰਘੀਆਂ ਨਗਰ ਕੌਂਸਲ ਚੋਣਾਂ ’ਚ ਸੰਦੀਪ ਨੇ ਪਾਰਟੀ ਲਈ ਜ਼ਿਕਰਯੋਗ ਕੰਮ ਕੀਤਾ ਸੀ। ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਧਾਰਮਿਕ ਸਮਾਗਮ ਅੱਜ ਮੋਰਿੰਡਾ, 29 ਸਤੰਬਰ (ਤਰਲੋਚਨ ਸਿੰਘ ਕੰਗ)- ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਝੋਨੇ ਦੀ ਸੀਜ਼ਨ ਦੀ ਸ਼ੁਰੂਆਤ ਮੌਕੇ ਸ਼ੁਕਰਾਨੇ ਵਜੋਂ ਹਰ ਸਾਲ ਦੀ ਤਰ੍ਹਾਂ ਮਿਤੀ 30 ਸਤੰਬਰ ਨੂੰ ਸਵੇਰੇ 10 ਵਜੇ ਅਨਾਜ ਮੰਡੀ ਮੋਰਿੰਡਾ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਝਾਰ ਸਿੰਘ ਮਾਵੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਨੇ ਦੱਸਿਆ ਕਿ ਅਨਾਜ ਮੰਡੀ ਮੋਰਿੰਡਾ ਵਿਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ। ਉਨ੍ਹਾਂ ਕਿਸਾਨ ਭਾਈਆਂ ਨੂੰ ਅਪੀਲ ਕੀਤੀ ਕਿ ਉਹ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਫ਼ਸਲ ਮੰਡੀ ਵਿਚ ਲੈ ਕੇ ਆਉਣ।