25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਮਾਰੀਆਂ ਮੱਲਾਂ

ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)- ਰਵੀਇੰਦਰ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਹਰਬੰਸ ਸਿੰਘ ਕੰਦੋਲਾ ਦੀ ਅਗਵਾਈ ਵਿਚ ਇਲਾਕੇ ਦੀ ਸਭ ਤੋਂ ਪੁਰਾਣੀ ਸਥਾਨਕ ਵਿੱਦਿਅਕ ਸੰਸਥਾ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ( ਰਜਿ:) ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਕੂਲ ਦੇ ਪੰਜਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮਾਣਮੱਤੀ ਮੱਲ੍ਹਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੰਜਵੀਂ ਜਮਾਤ ਦੇ ਵਰਗ ਵਿਚ ਨਵਜੋਤ ਸਿੰਘ, ਕਿਰਨਪ੍ਰੀਤ ਕੌਰ ਅਤੇ ਸਹਿਜਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਸ੍ਰੀ ਚਮਕੌਰ ਸਾਹਿਬ, 29 ਸਤੰਬਰ (ਜਗਮੋਹਣ ਸਿੰਘ ਨਾਰੰਗ)- ਰਵੀਇੰਦਰ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਹਰਬੰਸ ਸਿੰਘ ਕੰਦੋਲਾ ਦੀ ਅਗਵਾਈ ਵਿਚ ਇਲਾਕੇ ਦੀ ਸਭ ਤੋਂ ਪੁਰਾਣੀ ਸਥਾਨਕ ਵਿੱਦਿਅਕ ਸੰਸਥਾ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ( ਰਜਿ:) ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਕੂਲ ਦੇ ਪੰਜਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮਾਣਮੱਤੀ ਮੱਲ੍ਹਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਅਵਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੰਜਵੀਂ ਜਮਾਤ ਦੇ ਵਰਗ ਵਿਚ ਨਵਜੋਤ ਸਿੰਘ, ਕਿਰਨਪ੍ਰੀਤ ਕੌਰ ਅਤੇ ਸਹਿਜਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਛੇਵੀਂ ਜਮਾਤ ਦੇ ਵਰਗ ਵਿਚ ਹਰਸ਼ਪ੍ਰੀਤ ਕੌਰ, ਨਵਦੀਪ ਕੌਰ ਨੇ ਪਹਿਲਾ ਦੂਜਾ ਅਤੇ ਆਲ਼ੀਆਂ ਤੇ ਪਲਕਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੱਤਵੀਂ ਦੇ ਵਰਗ ਵਿਚ ਗੁਰਦਿੱਤ ਸਿੰਘ ਗੁਰਪ੍ਰੀਤ ਸਿੰਘ ਤੇ ਅਸੀਸ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ, ਅੱਠਵੀਂ ਦੇ ਵਰਗ ਵਿਚ ਕੋਮਲ ਜੋਤ ਕੌਰ, ਜੈਸਮੀਨ ਕੌਰ ਅਤੇ ਗੁਰਨੂਰ ਸਿੰਘ ਨੇ ਪਹਿਲਾ ਦੂਜਾ ਤੇ ਤੀਜਾ ਸਥਾਨ, ਨੌਵੀਂ ਜਮਾਤ ਵਿਚੋਂ ਅਰਸ਼ਪ੍ਰੀਤ ਸਿੰਘ, ਖੁਸ਼ਮਨ ਸਿੰਘ ਤੇ ਸਾਹਿਲ ਸਿੰਘ ਨੇ ਪਹਿਲਾ ਦੂਜਾ ਤੇ ਤੀਜਾ ਸਥਾਨ ਅਤੇ ਦਸਵੀਂ ਜਮਾਤ ਵਿਚੋਂ ਮਨਜੋਤ ਕੌਰ, ਰਾਜਵੀਰ ਕੌਰ ਤੇ ਕੁਲਵਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰ ਦੀ ਸਭਾ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੰਬੇ ਅਰਸੇ ਬਾਅਦ ਕੀਰਤੀ ਵਿਹਾਰ ਕਾਲੋਨੀ ’ਚ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬਲੈਕ ਪੈਂਥਰ ਅਕੈਡਮੀ ਨੇ ਮਾਰੀਆਂ ਮੱਲ੍ਹਾਂ
Ad Position 24