ਲੰਬੇ ਅਰਸੇ ਬਾਅਦ ਕੀਰਤੀ ਵਿਹਾਰ ਕਾਲੋਨੀ ’ਚ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ-19 ਦੀ ਕੀਰਤੀ ਵਿਹਾਰ ਕਲੋਨੀ ਵਿਚ ਲੰਬੇ ਅਰਸੇ ਬਾਅਦ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਰਵਾਈ।
ਕ
ਕੀਰਤੀ ਵਿਹਾਰ ਕਾਲੋਨੀ ਵਿਚ ਸੜਕਾਂ ਵਿਚ ਪ੍ਰੀ ਮਿਕਸ ਪਾਉਣ ਦਾ ਕੰਮ ਸ਼ੁਰੂ ਕਰਨ ਮੌਕੇ ਪ੍ਰਧਾਨ ਨਗਰ ਕੌਂਸਲ ਰੂਪਨਗਰ ਤੇ ਕਲੌਨੀ ਵਾਸੀ।
23-09-2026
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ-19 ਦੀ ਕੀਰਤੀ ਵਿਹਾਰ ਕਲੋਨੀ ਵਿਚ ਲੰਬੇ ਅਰਸੇ ਬਾਅਦ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਰਵਾਈ। ਇਸ ਮੌਕੇ ਪ੍ਰਧਾਨ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੀਰਤੀ ਵਿਹਾਰ ਕਲੋਨੀ ਦੀ ਸੜਕ ਦੀ ਮੁਰੰਮਤ ਤੇ ਨਿਰਮਾਣ ਦੀ ਮੰਗ ਇਲਾਕਾ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਹੁਣ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸੜਕ ਦਾ ਨਿਰਮਾਣ ਧਨੋਆ ਕੰਪਨੀ ਵਲੋਂ ਠੇਕੇ ਅਨੁਸਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਵਿਕਾਸ ਦੇ ਨਾਲ-ਨਾਲ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਇਲਾਕਾ ਵਾਸੀਆਂ ਨੇ ਸੜਕ ਦਾ ਕੰਮ ਸ਼ੁਰੂ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਅਤੇ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੀ. ਏ. ਰਾਜੀਵ ਗੁਪਤਾ, ਐਡਵੋਕੇਟ ਡੀ. ਐਸ. ਦਿਓਲ, ਨਰਿੰਦਰ ਸੈਣੀ, ਅਵਤਾਰ ਸਿੰਘ, ਰਣਜੀਤ ਸਿੰਘ, ਰਜਿੰਦਰ ਸਿੰਘ, ਰਾਕੇਸ਼ ਗੁਪਤਾ ਅਤੇ ਹਜੂਰਾ ਸਿੰਘ ਸਮੇਤ ਹੋਰ ਮੈਂਬਰ ਤੇ ਕਲੋਨੀ ਵਾਸੀ ਹਾਜ਼ਰ ਸਨ।