ਖ਼ਾਲਸਾ ਮਾਡਲ ਸਕੂਲ ’ਚ ਇੰਟਰ ਹਾਊਸ ਹਿੰਦੀ ਮੇਲਾ ਕਰਵਾਇਆ
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)- ਖ਼ਾਲਸਾ ਮਾਡਲ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਹਿੰਦੀ ਮੇਲਾ ਕਰਵਾਇਆ ਗਿਆ, ਜਿਸ ਵਿਚ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਅਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਤੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਰੂਪਨਗਰ, 29 ਸਤੰਬਰ (ਸਤਨਾਮ ਸਿੰਘ ਸੱਤੀ)- ਖ਼ਾਲਸਾ ਮਾਡਲ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਹਿੰਦੀ ਮੇਲਾ ਕਰਵਾਇਆ ਗਿਆ, ਜਿਸ ਵਿਚ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਅਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਤੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜੱਜਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਵਿਦਿਆਰਥੀਆਂ ਨੇ ਆਤਮ-ਵਿਸ਼ਵਾਸ ਨਾਲ ਜਵਾਬ ਦਿੱਤੇ। ਤੀਸਰੀ ਜਮਾਤ ਵਿਚ ਅਮਨਜੋਤ ਕੌਰ ਤੇ ਏਕਮਵੀਰ ਸਿੰਘ ਨੇ ਪਹਿਲਾ ਅਤੇ ਸੁਖਮਨ ਸਿੰਘ ਤੇ ਦਿਵਿਆਂਸ਼ੀ ਨੇ ਦੂਜਾ ਸਥਾਨ ਹਾਸਲ ਕੀਤਾ। ਚੌਥੀ ਜਮਾਤ ਵਿਚ ਅਸ਼ਲੀਨ ਕੌਰ ਤੇ ਗੁਰਜੋਤ ਸਿੰਘ ਨੇ ਪਹਿਲਾ ਅਤੇ ਮੰਨਤਪ੍ਰੀਤ ਕੌਰ ਤੇ ਹਰਲੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਪੰਜਵੀਂ ਜਮਾਤ ਵਿਚ ਦਿਵਿਆਂਸ਼ੀ ਤੇ ਰੀਵੀਕਾ ਨੇ ਪਹਿਲਾ ਅਤੇ ਹਰਮਨ ਕੌਰ ਤੇ ਗੁਰਸਿਮਰਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਛੇਵੀਂ ਜਮਾਤ ਵਿਚ ਕਰਨਵੀਰ ਸਿੰਘ, ਜਸਕੀਰਤ ਸਿੰਘ, ਅਰਮਾਨਪ੍ਰੀਤ ਸਿੰਘ ਤੇ ਸਾਹਿਬਦੀਪ ਸਿੰਘ ਨੇ ਪਹਿਲਾ ਅਤੇ ਨਵਦੀਪ ਸੈਣੀ ਤੇ ਕ੍ਰਿਤਿਕਾ ਨੇ ਦੂਜਾ ਸਥਾਨ ਹਾਸਲ ਕੀਤਾ। ਸੱਤਵੀਂ ਜਮਾਤ ਵਿਚ ਹਰਸਿਮਰਨ ਤੇ ਸਾਹਿਬਾਜ ਸਿੰਘ ਨੇ ਪਹਿਲਾ ਅਤੇ ਤਨੀਸ਼ਾ, ਸ਼ਾਈਨਾ, ਸਹਿਜਪ੍ਰੀਤ ਸਿੰਘ ਤੇ ਹਰਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੱਠਵੀਂ ਜਮਾਤ ਵਿਚ ਜਸਪ੍ਰੀਤ ਸਿੰਘ ਤੇ ਲਵੰਨਿਆ ਨੇ ਪਹਿਲਾ ਅਤੇ ਕੰਚਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਕੋਮਲ ਤੇ ਪ੍ਰਭਜੋਤ ਨੇ ਦੂਜਾ ਸਥਾਨ ਹਾਸਲ ਕੀਤਾ। ਹਾਊਸ ਮੁਕਾਬਲੇ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ, ਜਦਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ ਰਾਜ ਰਾਣੀ ਅਤੇ ਨੀਲਮ ਨੇ ਜੱਜ ਦੀ ਭੂਮਿਕਾ ਨਿਭਾਈ। ਜੱਜਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਹਰਬੰਸ ਸਿੰਘ ਕੰਧੋਲਾ, ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ, ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ, ਇੰਚਾਰਜ ਖ਼ਾਲਸਾ ਮਾਡਲ ਸਕੂਲ, ਬਲਜੀਤ ਕੌਰ, ਰੀਟਾ, ਗੀਤਾ ਸ਼ਰਮਾ, ਸੀਮਾ, ਆਰਤੀ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।