25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰਾਮਪੁਰ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ 5 ਲੱਖ ਦੀ ਗਰਾਂਟ ਕੀਤੀ ਭੇਟ

ਕਾਹਨਪੁਰ ਖੂਹੀ, 29 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪਿੰਡ ਰਾਮਪੁਰ ਕਲਾਂ ਵਿਖੇ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ।

Ad Position 21
No active advertisement
ਵਿਧਾਇਕ ਚੱਢਾ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਤੇ ਪੰਚਾਇਤ ਮੈਂਬਰ। ਤਸਵੀਰ: ਗੁਰਬੀਰ ਵਾਲੀਆ 23-09-2026
ਕਾਹਨਪੁਰ ਖੂਹੀ, 29 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪਿੰਡ ਰਾਮਪੁਰ ਕਲਾਂ ਵਿਖੇ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਰਿਹਾ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਨੇ ਲੋਕਾਂ ਦੀਆਂ ਗੱਲਾਂ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਗਰਾਂਟ ਦੀ ਸਹੀ ਵਰਤੋਂ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਗੁਰਮੀਤ ਸਿੰਘ, ਬਹਾਦਰ ਸਿੰਘ ਸ਼ੌਂਕੀ, ਕੇਸਰ ਗੋਚਰ, ਸਰਪੰਚ ਸੁਰਜੀਤ ਸਿੰਘ ਗੋਚਰ, ਪਰਮਜੀਤ ਸਿੰਘ, ਸੰਮਤੀ ਮੈਂਬਰ ਸਤਨਾਮ ਨਾਗਰਾ, ਅੰਜਨਾ ਰਾਣੀ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾ. ਮਦਨ ਲਾਲ, ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ ਤੇ ਚੌਧਰੀ ਪ੍ਰੇਮ ਚੰਦ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਦਾ ਵਰਤ ਨੇਚਰ ਟਰੇਲ ’ਤੇ ਯੋਗਾ ਤੇ ਟਰੈਕਿੰਗ ਟ੍ਰਿਪ, ਨੌਜਵਾਨਾਂ ਨੂੰ ਕੁਦਰਤ ਨਾਲ ਜੁੜਨ ਦਾ ਦਿੱਤਾ ਸੰਦੇਸ਼
Ad Position 24