ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੁਖਸਾਲ, 29 ਸਤੰਬਰ (ਧਰਮ ਪਾਲ)-ਪਿੰਡ ਮਜਾਰੀ ਦੇ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਵਿਖੇ ਗ੍ਰੰਥੀ ਸਿੰਘ ਸਭਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਸਮੂਹ ਰਾਗੀ ਢਾਡੀ ਜਥਿਆਂ ਨੇ ਗੁਰੂ ਬਾਣੀ ਨਾਲ ਆਈਆਂ ਸੰਗਤਾਂ ਨੂੰ ਜੋੜਿਆ।
ਸੁਖਸਾਲ, 29 ਸਤੰਬਰ (ਧਰਮ ਪਾਲ)-ਪਿੰਡ ਮਜਾਰੀ ਦੇ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਵਿਖੇ ਗ੍ਰੰਥੀ ਸਿੰਘ ਸਭਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਸਮੂਹ ਰਾਗੀ ਢਾਡੀ ਜਥਿਆਂ ਨੇ ਗੁਰੂ ਬਾਣੀ ਨਾਲ ਆਈਆਂ ਸੰਗਤਾਂ ਨੂੰ ਜੋੜਿਆ। ਇਸ ਮੌਕੇ ਆਈ ਵੱਡੀ ਗਿਣਤੀ ਵਿਚ ਸੰਗਤ ਲਈ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ। ਇਸ ਮੌਕੇ ਬਾਬਾ ਦਰਸ਼ਨ ਸਿੰਘ ਮਜਾਰੀ, ਬਾਬਾ ਪ੍ਰੇਮ ਸਿੰਘ ਭੱਲੜੀ, ਹਰਜਾਪ ਸਿੰਘ , ਗ੍ਰੰਥੀ ਸਿੰਘ ਗਿਆਨੀ ਜਸਵੰਤ ਸਿੰਘ ਗਰੇਵਾਲ, ਗਿਆਨੀ ਮਲਕੀਤ ਸਿੰਘ ਸਨੋਲੀ, ਢਾਡੀ ਮਨਜੀਤ ਸਿੰਘ ਰਾਹੀ ਤਰਫ਼ ਮਜਾਰਾ, ਤਾਰਾ ਸਿੰਘ ਭੱਲੜੀ, ਰਾਗੀ ਸ਼ਾਮ ਸਿੰਘ, ਚੰਨਣ ਸਿੰਘ ਭਨਾਮ, ਕੁਲਗਰਾਂ ਰਾਣਾ, ਹਰਜਾਪ ਸਿੰਘ ਗਿੱਲ, ਗ੍ਰੰਥੀ ਅਮਰਜੀਤ ਸਿੰਘ, ਗ੍ਰੰਥੀ ਗੁਰਮੁਖ ਸਿੰਘ ਸੂਰੇਵਾਲ, ਗ੍ਰੰਥੀ ਅਮਰਜੀਤ ਸਿੰਘ ਬਾਸ, ਗ੍ਰੰਥੀ ਜੋਗਿੰਦਰ ਸਿੰਘ, ਸਤਨਾਮ ਸਿੰਘ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਪਿੰਡ ਦੇ ਮੋਹਤਵਰ ਪਤਵੰਤੇ ਹਾਜ਼ਰ ਸਨ।