29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ - ਵਿਧਾਇਕ ਕੁਲਵੰਤ ਸਿੰਘ

ਐੱਸ. ਏ.

Ad Position 21
No active advertisement
ਅਜੀਤ ਡੈਸਕ 30-09-2026
ਐੱਸ. ਏ. ਐੱਸ. ਨਗਰ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਸਥਾਨਕ ਸੈਕਟਰ-79 ਸਥਿਤ ਦੁਸਹਿਰਾ ਗਰਾਊਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਸਮੇਂ ਅਸਮਾਨ ‘ਚ ਰੌਸ਼ਨੀਆਂ ਨਾਲ ਚਮਕ ਰਹੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਨੂੰ ਰੂਹਾਨੀ ਅਨੰਦ ਨਾਲ ਭਰ ਦਿੱਤਾ। ਇਸ ਮੌਕੇ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ઠઠ ਇੰਜ. ਪ੍ਰਭਜੋਤ ਕੌਰ, ਏ. ਡੀ. ਸੀ. (ਜ) ਗੀਤਿਕਾ ਸਿੰਘ, ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ, ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ઠ ਰਾਜਿੰਦਰ ਪ੍ਰਸ਼ਾਦ ਸ਼ਰਮਾ ਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਸਮੇਤ ઠઠ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲੁਆਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਰਸਾਏ ਗਏ ਮਾਰਗ ‘ਤੇ ਚਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਵਰਗੀ ਆਧੁਨਿਕ ਡਿਜ਼ੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ-ਸੁੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇਕ ਵਰਗ ਜਾਂ ਭਾਈਚਾਰੇ ਤੱਕ ਸੀਮਿਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਚੰਗੇ ਕਰਮਾਂ ਅਤੇ ਉੱਚੇ ਆਚਰਣ ਦਾ ਮਾਰਗ ਦਿਖਾਇਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁ. ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਡਰੋਨ ਸ਼ੋਅ ਦੌਰਾਨ ਭਾਈ ਜਸਪਾਲ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਅੰਬ ਸਾਹਿਬ) ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤਹਿਸੀਲਦਾਰ ਮੁਹਾਲੀ ਗੁਰਪ੍ਰੀਤ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਸਬ-ਰਜਿਸਟਰਾਰ ਹਰਸ਼ ਗਰਗ ਅਤੇ ਹਰਮਨਜੋਤ ਚੀਮਾ ਸਮੇਤ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਘਰ ਦਾ ਤਾਲਾ ਤੋੜ ਕੇ 20 ਹਜ਼ਾਰ ਰੁ. ਨਕਦ ਤੇ ਐਲ. ਈ. ਡੀ. ਸਮੇਤ ਕੀਮਤੀ ਸਾਮਾਨ ਲੈ ਗਏ ਚੋਰ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਬਾਲੀਆਂ ਖੋਹ ਕੇ ਫ਼ਰਾਰ
Ad Position 24