29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਘਰ ਦਾ ਤਾਲਾ ਤੋੜ ਕੇ 20 ਹਜ਼ਾਰ ਰੁ. ਨਕਦ ਤੇ ਐਲ. ਈ. ਡੀ. ਸਮੇਤ ਕੀਮਤੀ ਸਾਮਾਨ ਲੈ ਗਏ ਚੋਰ

ਜ਼ੀਰਕਪੁਰ, 29 ਸਤੰਬਰ (ਮਨਿੰਦਰ ਸਿੰਘ)-ਢਕੌਲੀ ਖੇਤਰ ਦੀ ਸਵਾਮੀ ਇਨਕਲੇਵ ਵਿਖੇ ਸੋਮਵਾਰ ਤੜਕੇ ਦੋ ਚੋਰ ਇਕ ਮਕਾਨ ਦਾ ਤਾਲਾ ਤੋੜ ਕੇ 20 ਹਜ਼ਾਰ ਰੁ. ਦੀ ਨਕਦੀ, ਐਲ.

Ad Position 21
No active advertisement
ਅਜੀਤ ਡੈਸਕ 30-09-2026
ਜ਼ੀਰਕਪੁਰ, 29 ਸਤੰਬਰ (ਮਨਿੰਦਰ ਸਿੰਘ)-ਢਕੌਲੀ ਖੇਤਰ ਦੀ ਸਵਾਮੀ ਇਨਕਲੇਵ ਵਿਖੇ ਸੋਮਵਾਰ ਤੜਕੇ ਦੋ ਚੋਰ ਇਕ ਮਕਾਨ ਦਾ ਤਾਲਾ ਤੋੜ ਕੇ 20 ਹਜ਼ਾਰ ਰੁ. ਦੀ ਨਕਦੀ, ਐਲ. ਈ. ਡੀ. ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ। ਚੋਰੀ ਦੀ ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਚੋਰੀ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਮਾਲਕ ਤਰੁਣ ਅਗਰਵਾਲ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਇਕ ਦਿਨ ਲਈ ਘਰ ਤੋਂ ਬਾਹਰ ਗਿਆ ਸੀ। ਸੋਮਵਾਰ ਸ਼ਾਮ ਨੂੰ ਜਦੋਂ ਉਹ ਪਰਿਵਾਰ ਸਮੇਤ ਵਾਪਸ ਘਰ ਪਹੁੰਚੇ, ਤਾਂ ਮੁੱਖ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਮਿਲੇ। ਘਰ ਅੰਦਰ ਜਾ ਕੇ ਦੇਖਿਆ, ਤਾਂ ਸਾਮਾਨ ਖਿਲਰਿਆ ਪਿਆ ਸੀ। ਘਰ ਦੀ ਜਾਂਚ ਕਰਨ ‘ਤੇ ਐਲ. ਈ. ਡੀ., ਕਰੀਬ 20 ਹਜ਼ਾਰ ਰੁ. ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਗਾਇਬ ਮਿਲਿਆ। ਇਸ ਤੋਂ ਬਾਅਦ ਪਰਿਵਾਰ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੀ. ਸੀ. ਟੀ. ਵੀ. ਫੁਟੇਜ ਵਿਚ ਦੋ ਸ਼ੱਕੀ ਚੋਰ ਸੋਮਵਾਰ ਤੜਕੇ ਕਰੀਬ 4.15 ਵਜੇ ਮਕਾਨ ਦੇ ਆਸ-ਪਾਸ ਘੁੰਮਦੇ ਦਿਖਾਈ ਦੇ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਨੇ ਹਨੇਰੇ ਦਾ ਫਾਇਦਾ ਚੁੱਕਦਿਆਂ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰਦਿਆਂ ਚੋਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ ਵੱਡਾ ਹਾਦਸਾ ਟਲਿਆ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ - ਵਿਧਾਇਕ ਕੁਲਵੰਤ...
Ad Position 24