01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਹਲਕਾ ਸ੍ਰੀ ਚਮਕੌਰ ਸਾਹਿਬ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਕੀਤਾ ਜਾਵੇਗਾ ਮਜ਼ਬੂਤ - ਸੰਧੂ

ਮੋਰਿੰਡਾ, 30 ਸਤੰਬਰ (ਪ੍ਰਿਤਪਾਲ ਸਿੰਘ)-ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਗੱਲ ਕਰਨ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜੀ ਹੈ ਤੇ ਖੜਦੀ ਰਹੇਗੀ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ ਨੇ ਹਲਕਾ ਸ੍ਰੀ ਚਮਕੌਰ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਮਜ਼ਬੂਤ ਕਰਨ ਲਈ ਵੱਖ ਵੱਖ ਪਿੰਡਾਂ ਸੁੱਖੋ ਮਾਜਰਾ, ਸੰਗਤਪੁਰਾ ਤੇ ਕਜੌਲੀ ਵਿਚ ਕੀਤੀਆਂ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਹਰਮੋਹਨ ਸੰਧੂ ਨੇ ਕਿਹਾ ਕਿ ਜੇਕਰ ਇੱਕ ਝਾਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਵੱਲ ਮਾਰੀ ਜਾਵੇ ਤਾਂ ਕਿਸਾਨਾਂ ਤੇ ਗਰੀਬ ਲੋਕਾ ਦਾ ਮਸੀਹਾ ਬਣ ਕੇ ਸੇਵਾ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜਿਨਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇੱਕ ਦੀ ਬਾਂਹ ਫੜੀ ਸੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਅੰਦਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਹਰਮੋਹਨ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ 01-10-2026
ਮੋਰਿੰਡਾ, 30 ਸਤੰਬਰ (ਪ੍ਰਿਤਪਾਲ ਸਿੰਘ)-ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਗੱਲ ਕਰਨ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜੀ ਹੈ ਤੇ ਖੜਦੀ ਰਹੇਗੀ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਨ ਸਿੰਘ ਸੰਧੂ ਨੇ ਹਲਕਾ ਸ੍ਰੀ ਚਮਕੌਰ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਮਜ਼ਬੂਤ ਕਰਨ ਲਈ ਵੱਖ ਵੱਖ ਪਿੰਡਾਂ ਸੁੱਖੋ ਮਾਜਰਾ, ਸੰਗਤਪੁਰਾ ਤੇ ਕਜੌਲੀ ਵਿਚ ਕੀਤੀਆਂ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਹਰਮੋਹਨ ਸੰਧੂ ਨੇ ਕਿਹਾ ਕਿ ਜੇਕਰ ਇੱਕ ਝਾਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਵੱਲ ਮਾਰੀ ਜਾਵੇ ਤਾਂ ਕਿਸਾਨਾਂ ਤੇ ਗਰੀਬ ਲੋਕਾ ਦਾ ਮਸੀਹਾ ਬਣ ਕੇ ਸੇਵਾ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜਿਨਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇੱਕ ਦੀ ਬਾਂਹ ਫੜੀ ਸੀ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆ ਵਿਧਾਨ ਸਭਾ ਚੋਣਾਂ ਵਿਚ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਦੇ ਕੇ ਸੇਵਾ ਕਰਨ ਦਾ ਮੌਕਾ ਦਿਓ ਤਾਂ ਜੋ ਬਾਕੀ ਰਹਿੰਦੇ ਕੰਮਾਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾ ਸਕੇ ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਹਰਮੋਹਨ ਸਿੰਘ ਸੰਧੂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ, ਹਰਪ੍ਰੀਤ ਸਿੰਘ ਸੰਗਤਪੁਰਾ, ਸਾਬਕਾ ਸਰਪੰਚ ਕੇਸਰ ਸਿੰਘ, ਜਸਪਾਲ ਸਿੰਘ ਮੱਲੀ, ਠੇਕੇਦਾਰ ਜਸਬੀਰ ਸਿੰਘ, ਗਿਆਨੀ ਸੁਖਮਿੰਦਰ ਸਿੰਘ, ਸਾਬਕਾ ਪੰਚ ਨਾਇਬ ਸਿੰਘ, ਗਿਆਨੀ ਲਖਵਿੰਦਰ ਸਿੰਘ, ਕਰਮ ਸਿੰਘ ਭੱਟੀ, ਨਛੱਤਰ ਸਿੰਘ, ਸੁਰਜੀਤ ਸਿੰਘ, ਕੈਪਟਨ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਧੂਵਨ ਵਾਟਿਕਾ ਸਕੂਲ ਵਿਖੇ ਐਨ . ਸੀ . ਸੀ . ਦੀ ਸ਼ੁਰੂਆਤ , 50 ਵਿਦਿਆਰਥੀ ਕੈਡਿਟ ਵਜੋਂ ਭਰਤੀ ਅਗਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ . ਪੁਸ਼ਪਿੰਦਰ ਕੌਰ ਨੂੰ ਦਿੱਤੀ ਨਿੱਘੀ ਵਿਦਾਇਗੀ
Ad Position 24