01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 30 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਇਲਾਕੇ ਦੇ ਭੱਠਿਆਂ ਤੇ ਮਲੇਰੀਆ, ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ.

Ad Position 21
No active advertisement
ਅਜੀਤ ਡੈਸਕ 01-10-2026
ਪੁਰਖਾਲੀ, 30 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਇਲਾਕੇ ਦੇ ਭੱਠਿਆਂ ਤੇ ਮਲੇਰੀਆ, ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ. ਆਈ. ਜਗਤਾਰ ਸਿੰਘ ਅਤੇ ਸਿਹਤ ਕਰਮਚਾਰੀ ਹਰਜੀਤ ਸਿੰਘ ਕਮਾਲਪੁਰ ਨੇ ਦੱਸਿਆ ਕਿ ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਅਤੇ ਡੇਂਗੂ ਐਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਸਾਨੰਆ ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ, ਮੱਛਰ ਮਾਰ ਕਰੀਮਾਂ, ਮੱਛਰ ਮਾਰ ਦਵਾਈਆਂ ਅਤੇ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਤਾਂ ਜੋ ਮੱਛਰ ਸਾਨੂੰ ਕੱਟ ਨਾ ਸਕੇ ਅਤੇ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖ਼ਾਰ ਜਾਂ ਠੰਢ ਲੱਗ ਕੇ ਬੁਖ਼ਾਰ ਆਉਂਦਾ ਹੈ, ਤਾਂ ਉਸ ਨੂੰ ਆਪਣਾ ਖ਼ੂਨ ਟੈੱਸਟ ਕਰਵਾਉਣਾ ਚਾਹੀਦਾ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦੀ ਤੋਂ ਜਲਦੀ ਪਤਾ ਲੱਗ ਸਕੇ ਅਤੇ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਖ਼ੂਨ ਟੈੱਸਟ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਕੁਲਦੀਪ ਕੌਰ, ਵਿਜੇ ਕੁਮਾਰੀ, ਚਰਨਜੀਤ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਕੜੋਨਾ ਕਲਾਂ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਸੰਬੰਧੀ ਸਿੰਘ ਸਾਹਿਬ ਵਲੋਂ ਜਾਰੀ ਕੀਤਾ ਬੈਨਰ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਜਨਮ ਦਿਵਸ ਮੌਕੇ ਇਲਾਕਾ ਵਾਸੀਆਂ ਦੀ ਪੁਰਾਣੀ ਮੰਗ ਹੋਈ ਪੂਰ
Ad Position 24