30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰੀ ਕਾਲਜ ਰੂਪਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 30 ਸਤੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਾਲਜ ਦੇ ਅਧਿਆਪਕਾਂ, ਗੈਰ-ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 01-10-2026
ਰੂਪਨਗਰ, 30 ਸਤੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਾਲਜ ਦੇ ਅਧਿਆਪਕਾਂ, ਗੈਰ-ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ 51 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਦੀ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਨੇ ਕੈਂਪ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੌਰਾਨ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਡਾ. ਅਨੂ ਸ਼ਰਮਾ ਅਤੇ ਪ੍ਰੋ. ਗੁਰਪ੍ਰੀਤ ਕੌਰ ਨੇ ਕੈਂਪ ਦੀ ਸਫਲਤਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਦਾ ਇਸ ਉੱਤਮ ਕਾਰਜ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਨੇ ਲਗਾਏ ਬੂਟੇ ਐਸ.ਡੀ.ਐਮ. ਸੁਖਪਾਲ ਸਿੰਘ ਨੇ ਕੀਤੀ... ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ , ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
Ad Position 24