02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

53 ਮੀਟਿੰਗਾਂ ਬਾਅਦ ਵੀ ਮੰਗਾਂ ਦਾ ਹੱਲ ਨਹੀਂ , ਐੱਨ . ਐੱਚ . ਐੱਮ . ਮੁਲਾਜ਼ਮਾਂ ਨੇ ਵਿਧਾਇਕ ਨੂੰ ਸੌਂਪਿਆ ਮੰਗ - ਪੱਤਰ ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ

ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 02-10-2026
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹੇ ਦੇ ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਮੰਗ ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਹੁਣ ਤੱਕ 53 ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੁੱਖ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਿਛਲੀ ਮੀਟਿੰਗ ਵਿਚ ਐੱਨ.ਐੱਚ.ਐੱਮ. ਇੰਪਲਾਈਜ਼ ਵੈੱਲਫੇਅਰ ਕਮੇਟੀ ਬਣਾਉਣ ਅਤੇ 15 ਦਿਨਾਂ ਵਿਚ ਇਸ ਦੀ ਮੀਟਿੰਗ ਕਰਨ ਦਾ ਫ਼ੈਸਲਾ ਹੋਇਆ ਸੀ, ਪਰ ਨਿਰਧਾਰਤ ਸਮਾਂ ਬੀਤਣ ਦੇ ਬਾਵਜੂਦ ਕਮੇਟੀ ਦੀ ਮੀਟਿੰਗ ਨਹੀਂ ਹੋਈ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਕੋਵਿਡ ਸਮੇਤ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਧਾਇਕ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਅਤੇ ਸਬੰਧਤ ਮੰਤਰੀਆਂ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਤਾਂ ਵਿੱਤ ਮੰਤਰੀ, ਸਿਹਤ ਮੰਤਰੀ, ਮੁੱਖ ਮੰਤਰੀ ਅਤੇ ਸਬੰਧਤ ਵਿਧਾਇਕਾਂ ਦੇ ਘਿਰਾਓ ਸਮੇਤ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਨੀਤ ਕੌਰ, ਕਿਰਨਦੀਪ ਕੌਰ, ਚਰਨਜੀਤ ਕੌਰ, ਸੈਮਸਨ ਪਾਲ, ਪਰਦੀਪ, ਖੁਸ਼ਹਾਲ, ਪਰਵਿੰਦਰ ਸਿੰਘ, ਰਜਿੰਦਰ ਸਿੰਘ, ਰਣਜੀਤ ਕੌਰ, ਰਾਜਪਾਲ ਕੌਰ ਸਮੇਤ ਵੱਡੀ ਗਿਣਤੀ ਵਿਚ ਐੱਨ.ਐੱਚ.ਐੱਮ. ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਮੁਹਿੰਮ ਰਾਹੀਂ ਨੰਗਲ ਦੀ ਸਿਆਸਤ ਵਿਚ ਸਰਗਰਮੀ ਵਧਾ ਰਹੇ ਹਰਜੋਤ ਬੈਂਸ ਅਗਲੀ ਖ਼ਬਰ ਬਾਹਮਣ ਮਾਜਰਾ ਦੇ ਸਿੰਘ ਚਾਹਲ ਨੂੰ ਐੱਮ . ਬੀ . ਬੀ . ਐੱਸ . ਵਿਚ ਮਿਲਿਆ ਦਾਖਲਾ
Ad Position 24