ਜ਼ੋਨਲ ਐਥਲੈਟਿਕਸ ਖੇਡਾਂ ਵਿਚ ਡੀ . ਏ . ਵੀ . ਸਕੂਲ ਤਖ਼ਤਗੜ੍ਹ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਨੂਰਪੁਰ ਬੇਦੀ, 1 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ੋਨਲ ਐਥਲੈਟਿਕਸ ਖੇਡਾਂ ਵਿਚ ਡੀ. ਏ.
ਨੂਰਪੁਰ ਬੇਦੀ, 1 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ੋਨਲ ਐਥਲੈਟਿਕਸ ਖੇਡਾਂ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲੈਣ ਲਈ ਯੋਗਤਾ ਹਾਸਲ ਕੀਤੀ ਹੈ। ਮੁਕਾਬਲਿਆਂ ਦੌਰਾਨ ਮਨਪ੍ਰੀਤ ਕੌਰ ਨੇ 100 ਮੀਟਰ ਅਤੇ 400 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਤੇਜਪ੍ਰੀਤ ਕੌਰ ਨੇ 200 ਮੀਟਰ ਦੌੜ ਅਤੇ ਰਿਲੇਅ ਦੌੜ ਵਿਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਰਿਆ ਅਤੇ ਸਮਨੀਤ ਕੌਰ ਨੇ ਵੀ ਰਿਲੇਅ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਗੁਰਪ੍ਰੀਤ ਕੌਰ ਨੇ 600 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਨਾਮਣਾ ਖੱਟਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰੀਸ਼ ਸੋਨੀ, ਮੈਡਮ ਸੁਨੀਤਾ ਦੁਵੇਦੀ ਤੇ ਹਰਸ਼ਰਨ ਸਿੰਘ ਆਦਿ ਨੇ ਵੀ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ।