01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨੂਰਪੁਰਬੇਦੀ - ਗੜ੍ਹਸ਼ੰਕਰ ਮੁੱਖ ਮਾਰਗ ਤੋਂ ਸਿੰਘਪੁਰ ਨੂੰ ਜਾਣ ਵਾਲੀ ਸੜਕ ਦਾ ਕੰਮ ਹੋਇਆ ਮੁਕੰਮਲ ਸੜਕ ਦੇ ਨਵੀਨੀਕਰਨ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਦੀ ਮਿਲੇਗੀ ਵੱਡੀ ਸਹੂਲਤ

ਨੂਰਪੁਰ ਬੇਦੀ, 1 ਅਕਤੂਬਰ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਅੰਦਰ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਨੂਰਪੁਰਬੇਦੀ-ਗੜ੍ਹਸ਼ੰਕਰ ਮੁੱਖ ਮਾਰਗ ਤੋਂ ਪਿੰਡ ਸਿੰਘਪੁਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋ ਗਿਆ ਹੈ। ਕਰੀਬ ਇੱਕ ਕਿੱਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ’ਤੇ ਲਗਭਗ 15.

Ad Position 21
No active advertisement
ਅਜੀਤ ਡੈਸਕ 02-10-2026
ਨੂਰਪੁਰ ਬੇਦੀ, 1 ਅਕਤੂਬਰ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਅੰਦਰ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਨੂਰਪੁਰਬੇਦੀ-ਗੜ੍ਹਸ਼ੰਕਰ ਮੁੱਖ ਮਾਰਗ ਤੋਂ ਪਿੰਡ ਸਿੰਘਪੁਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋ ਗਿਆ ਹੈ। ਕਰੀਬ ਇੱਕ ਕਿੱਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ’ਤੇ ਲਗਭਗ 15.10 ਲੱਖ ਰੁਪਏ ਦੀ ਲਾਗਤ ਆਈ ਹੈ। ਸੜਕ ਦਾ ਨਿਰਮਾਣ ਗੌਤਮ ਕਲੂਚਾ ਕੰਸਟਰੱਕਸ਼ਨ ਵਲੋਂ ਕੀਤਾ ਗਿਆ ਹੈ। ਸੜਕ ਦੇ ਨਿਰਮਾਣ ਕਾਰਜ ਦੌਰਾਨ ਇਸ ਦੀ ਮਜ਼ਬੂਤੀ ਅਤੇ ਟਿਕਾਊ ਪਣ ਨੂੰ ਧਿਆਨ ਵਿਚ ਰੱਖਿਆ ਗਿਆ ਹੈ। ਇਸ ਨਾਲ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਸਕੂਲੀ ਵਿਦਿਆਰਥੀਆਂ, ਕਿਸਾਨਾਂ ਅਤੇ ਹੋਰ ਵਾਹਨ ਚਾਲਕਾਂ ਨੂੰ ਵੀ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਨੰਬਰਦਾਰ ਬਲਵੰਤ ਸਿੰਘ, ਸਰਪੰਚ ਰਵਿੰਦਰ ਸਿੰਘ, ਪੰਚ ਜਤਿੰਦਰ ਸਿੰਘ, ਪੰਚ ਸੀਤਾ ਰਾਮ, ਜਸਪਾਲ ਸਿੰਘ, ਕਮਲਜੀਤ ਸਿੰਘ, ਰਾਜ ਕੁਮਾਰ, ਮਾਸਟਰ ਰਾਮ ਸਿੰਘ, ਦੇਵ ਰਾਜ ਹੀਰ, ਐਡਵੋਕੇਟ ਸੌਰਵ ਕੁਮਾਰ, ਪੰਡਿਤ ਰਵੀ, ਜਸ਼ਨਪ੍ਰੀਤ ਲੌਂਗੀਆ, ਕੈਪਟਨ ਲਖਵੀਰ ਸਿੰਘ, ਜੁਝਾਰ ਸਿੰਘ ਸਮੇਤ ਪਿੰਡ ਵਾਸੀਆਂ ਨੇ ਸੜਕ ਦਾ ਕੰਮ ਮੁਕੰਮਲ ਹੋਣ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਹੁਣ ਸੜਕ ਦਾ ਕੰਮ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣਾ ਲੋਕਾਂ ਲਈ ਸਹੂਲਤ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਸ਼ਹਿਰ ’ ਚ ਬਜ਼ੁਰਗਾਂ ਦਾ ਆਪਣਾ ਘਰ ਸੀਨੀਅਰ ਸਿਟੀਜ਼ਨਜ ਲਈ ਮਹਾਨ ਦੇਣ :- ਵਿਧਾਇਕ ਚੱਢਾ ਅਗਲੀ ਖ਼ਬਰ ਗੱਗੋਂ ਫੋਕਲ ਪੁਆਇੰਟ ’ ਚ ਨਸ਼ੇੜੀਆਂ ਦਾ ਬੋਲਬਾਲਾ : ਸਿਲਵਰ ਪੇਪਰ , ਸਰਿੰਜਾਂ ਤੇ ਟੀਕਿਆਂ ਦੀਆਂ ਖ਼ਾਲੀ ਸ਼ੀਸ਼ੀਆਂ ਦੇ ਲੱਗੇ ਢ...
Ad Position 24