ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ . ਏ . ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸੌ ਫ਼ੀਸਦੀ
ਨੂਰਪੁਰ ਬੇਦੀ, 1 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਏ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।
ਨੂਰਪੁਰ ਬੇਦੀ, 1 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਏ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਦਸੰਬਰ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ. ਏ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 89.3% ਪਹਿਲਾ, ਮਨਪ੍ਰੀਤ ਕੌਰ ਅਤੇ ਸਪਨਾ ਨੇ 89.% ਦੂਜਾ ਅਤੇ ਰਮਨਜੋਤ ਕੌਰ ਨੇ , 87.% ਤੀਜਾ ਸਥਾਨ ਹਾਸਲ ਕੀਤਾ। ਇਸ ਖ਼ੁਸ਼ੀ ਦੇ ਮੌਕੇ ’ਤੇ ਸਤਿਗੁਰੂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੁਆਰਾ ਅਤੇ ਭੂਰੀਵਾਲੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ । ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਦੁਆਰਾ ਵੀ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ। ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਤਰੱਕੀ ਕਰਕੇ ਆਪਣੀ ਅਸਲ ਮੰਜ਼ਿਲ ਤੱਕ ਪਹੁੰਚ ਕੇ ਸਾਡੇ ਕਾਲਜ, ਮਾਪਿਆਂ ਦਾ ਅਤੇ ਆਪਣੇ ਇਲਾਕੇ ਦਾ ਨਾਂਅ ਹੋਰ ਰੌਸ਼ਨ ਕਰ ਸਕਣ। ਇਸ ਮੌਕੇ ’ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।