01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਸੈਮੀਕੰਡਕਟਰ ਲੈਬ , ਮੋਹਾਲੀ ਦਾ ਕੀਤਾ ਵਿੱਦਿਅਕ ਦੌਰਾ

ਬੇਲਾ, 1 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਫਿਜ਼ੀਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਵਿਭਾਗ ਮੁਖੀ ਪ੍ਰੋ. ਪਰਮਿੰਦਰ ਕੌਰ ਅਤੇ ਡਾ.

Ad Position 21
No active advertisement
ਬੇਲਾ ਕਾਲਜ ਦੇ ਵਿਦਿਆਰਥੀ ਸੈਮੀਕੰਡਕਟਰ ਲੈਬ, ਮੋਹਾਲੀ ਦੇ ਵਿੱਦਿਅਕ ਦੌਰੇ ਸਮੇਂ ਜਾਣਕਾਰੀ ਹਾਸਲ ਕਰਦੇ ਹੋਏ। ਤਸਵੀਰ: ਮਨਜੀਤ ਸਿੰਘ ਸੈਣੀ 02-10-2026
ਬੇਲਾ, 1 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਫਿਜ਼ੀਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਵਿਭਾਗ ਮੁਖੀ ਪ੍ਰੋ. ਪਰਮਿੰਦਰ ਕੌਰ ਅਤੇ ਡਾ. ਦੀਪਿਕਾ ਦੀ ਅਗਵਾਈ ਅਧੀਨ ਵਿੱਦਿਅਕ ਦੌਰਾ ਕੀਤਾ। ਇਸ ਲਈ ਵਿਦਿਆਰਥੀ ਸੈਮੀਕੰਡਕਟਰ ਲੈਬਾਰਟਰੀ, ਮੋਹਾਲੀ ਵਿਖੇ ਸੈਮੀਕੰਡਕਟਰ ਤਕਨਾਲੋਜੀ, ਇਸ ਦੀ ਨਿਰਮਾਣ ਪ੍ਰਕਿਰਿਆ ਅਤੇ ਆਧੁਨਿਕ ਰੁਝਾਨਾਂ ਬਾਰੇ ਜਾਣਕਾਰੀ ਲੈਣ ਲਈ ਪਹੁੰਚੇ। ਇਸ ਮੌਕੇ ਇੰਜੀਨੀਅਰ ਰੁਪਿੰਦਰ ਸਿੰਘ, ਮੁਖੀ, ਐੱਚ.ਆਰ.ਡੀ.ਡੀ. ਨੇ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਨੂੰ ਲੈਬਾਰਟਰੀ ਦੀਆਂ ਸਹੂਲਤਾਂ, ਉਦੇਸ਼ ਅਤੇ ਕਾਰਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਇੰਜੀਨੀਅਰ ਹਰਜੀਤ ਸਿੰਘ, ਸਾਇੰਟਿਸਟ, ਐੱਸ.ਐਫ. ਨੇ ਵੀ ਵਿਦਿਆਰਥੀਆਂ ਨਾਲ ਸੈਮੀਕੰਡਕਟਰ ਲੈਬ ਅਤੇ ਵਿਗਿਆਨਿਕ ਖੇਤਰ ਵਿਚ ਇਸ ਦੀਆਂ ਨਵੀਆਂ ਪਹਿਲਕਦਮੀਆਂ ’ਤੇ ਚਰਚਾ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਸੀ.ਵੀ.ਰਮਨ ਸੈਮੀਕੰਡਕਟਰ ਪ੍ਰੋਸੈੱਸ ਗੈਲਰੀ ਦਾ ਦੌਰਾ ਕਰਕੇ ਨਿਰਮਾਣ ਦੇ ਵੱਖ-ਵੱਖ ਪੜਾਵਾਂ ਅਤੇ ਤਕਨੀਕੀ ਉਪਕਰਨਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਸੈਮੀਕੰਡਕਟਰ ਲੈਬ ਮੋਹਾਲੀ ਭਾਰਤ ਸਰਕਾਰ ਦੇ ਇਲੈਕਟ੍ਰੋਨਿਕਸ ਅਤੇ ਇੰਨਫਾਰਮੇਸ਼ਨ ਤਕਨਾਲੋਜੀ ਮੰਤਰਾਲੇ ਅਧੀਨ ਕਾਰਜ ਕਰਦਾ ਹੈ ਅਤੇ ਇੱਥੋਂ ਦਾ ਵਿੱਦਿਅਕ ਦੌਰਾ ਵਿਦਿਆਰਥੀਆਂ ਲਈ ਐਕਸਪੀਰੀਏਨਸ਼ਲ ਲਰਨਿੰਗ ਤਹਿਤ ਬਹੁਤ ਲਾਭਦਾਇਕ ਮੌਕਾ ਸਾਬਤ ਹੋਇਆ। ਇਸ ਮੌਕੇ ਕੁਲਭੂਸ਼ਣ ਜੋਸ਼ੀ ਨੇ ਸੈਮੀਕੰਡਕਟਰ ਲੈਬ ਦੇ ਇਸਰੋ ਅਤੇ ਹੋਰ ਖੇਤਰਾਂ ਜਿਵੇਂ ਇਲੈਕਟ੍ਰੋਨਿਕਸ, ਸੰਚਾਰ, ਪੁਲਾੜ ਅਤੇ ਸੈਂਸਰ ਤਕਨਾਲੋਜੀ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਕਾਲਜ ਪ੍ਰੋ. ਪਰਮਿੰਦਰ ਕੌਰ ਨੇ ਸੈਮੀਕੰਡਕਟਰ ਲੈਬ ਦੀ ਸਮੁੱਚੀ ਟੀਮ ਦਾ ਸਹਿਯੋਗ ਲਈ ਧੰਨਵਾਦ ਵਿਅਕਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ 15 ਸਰਕਾਰੀ ਸਕੂਲਾਂ ਦੀਆਂ 51 ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਵਿਧਾਇਕ ਦਿਨੇਸ਼ ਚੱਢਾ ਨੇ ਮ... ਅਗਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਨੇ 2 ਕਰੋੜ 80 ਲੱਖ 50 ਹਜ਼ਾਰ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ...
Ad Position 24