ਇੰਪਰੂਵਮੈਂਟ ਟਰੱਸਟ ਦੇ ਪੈਨਸ਼ਨਰਾਂ ਨੇ ਏ . ਡੀ . ਸੀ . ਨੂੰ ਦਿੱਤਾ ਮੰਗ - ਪੱਤਰ ਪੈਨਸ਼ਨ ਸਮੇਂ ਸਿਰ ਜਾਰੀ ਕਰਨ ਦੀ ਕੀਤੀ ਮੰਗ
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਇੰਪਰੂਵਮੈਂਟ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਬਰਾਂਚ ਰੋਪੜ ਦੇ ਸੇਵਾ-ਮੁਕਤ ਕਰਮਚਾਰੀਆਂ ਨੇ ਪ੍ਰਧਾਨ ਅਜੀਤ ਪ੍ਰਦੇਸੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਏ. ਡੀ.
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਇੰਪਰੂਵਮੈਂਟ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਬਰਾਂਚ ਰੋਪੜ ਦੇ ਸੇਵਾ-ਮੁਕਤ ਕਰਮਚਾਰੀਆਂ ਨੇ ਪ੍ਰਧਾਨ ਅਜੀਤ ਪ੍ਰਦੇਸੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਏ.ਡੀ.ਸੀ. ਡਾ. ਅਕਸ਼ਿਤਾ ਗੁਪਤਾ ਨੂੰ ਮੰਗ ਪੱਤਰ ਸੌਂਪਿਆ। ਐਸੋਸੀਏਸ਼ਨ ਦੀ ਮੀਤ ਪ੍ਰਧਾਨ ਦਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਪੈਨਸ਼ਨ ਦੀ ਰਾਸ਼ੀ ਹਰ ਮਹੀਨੇ ਦੇ ਸ਼ੁਰੂ ਵਿਚ ਏ.ਡੀ.ਸੀ. ਦਫ਼ਤਰ ਨੂੰ ਭੇਜ ਦਿੱਤੀ ਜਾਂਦੀ ਹੈ, ਪਰ ਪੈਨਸ਼ਨਰਾਂ ਨੂੰ ਪੈਨਸ਼ਨ ਸਮੇਂ ਸਿਰ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੈਨਸ਼ਨਰ ਆਪਣੀ ਦਵਾਈ ਅਤੇ ਹੋਰ ਜ਼ਰੂਰੀ ਖ਼ਰਚਿਆਂ ਲਈ ਪੈਨਸ਼ਨ ’ਤੇ ਨਿਰਭਰ ਹਨ। ਪੈਨਸ਼ਨਰਾਂ ਨੇ ਮੰਗ ਕੀਤੀ ਕਿ ਪੈਨਸ਼ਨ ਦੀ ਰਕਮ ਸਮੇਂ ਸਿਰ ਸਟੇਟ ਬੈਂਕ ਆਫ਼ ਇੰਡੀਆ ਦੇ ਉਨ੍ਹਾਂ ਦੇ ਪੈਨਸ਼ਨ ਖਾਤਿਆਂ ਵਿਚ ਭੇਜੀ ਜਾਵੇ। ਏ.ਡੀ.ਸੀ. ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਭਵਿੱਖ ਵਿਚ ਪੈਨਸ਼ਨਰਾਂ ਨੂੰ ਦਿੱਕਤ ਨਾ ਆਉਣ ਦੇਣ ਦਾ ਭਰੋਸਾ ਦਿੱਤਾ ਗਿਆ। ਐਸੋਸੀਏਸ਼ਨ ਨੇ ਗੱਲਬਾਤ ’ਤੇ ਤਸੱਲੀ ਪ੍ਰਗਟਾਈ। ਵਫ਼ਦ ਵਿਚ ਮਨਮੋਹਨ ਸਿੰਘ, ਗੁਰਮੇਲ ਕੌਰ, ਰਣਜੀਤ ਸਿੰਘ, ਮਹਿੰਦਰ ਕੌਰ ਅਤੇ ਰਮਾ ਰਾਣੀ ਵੀ ਸ਼ਾਮਲ ਸਨ।