03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਦਾ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 2 ਅਕਤੂਬਰ (ਯਸ਼ਵੰਤ ਬੱਸੀ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕੀਆਂ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਅੰਡਰ-17 ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦਸ਼ਮੇਸ਼ ਸਪੋਰਟਸ ਕਲੱਬ ਮੋਰਿੰਡਾ ਨੂੰ 18-13 ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਰੂਪਨਗਰ, 2 ਅਕਤੂਬਰ (ਯਸ਼ਵੰਤ ਬੱਸੀ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕੀਆਂ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਅੰਡਰ-17 ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦਸ਼ਮੇਸ਼ ਸਪੋਰਟਸ ਕਲੱਬ ਮੋਰਿੰਡਾ ਨੂੰ 18-13 ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ। ਜਿਸ ਵਿਚ ਜਸਮੀਤ ਕੌਰ, ਸੁਮਾਨੀ, ਗੁਰਮਨਦੀਪ ਕੌਰ, ਸਵੀਤਾ, ਹਰਸਿਮਰਨ ਕੌਰ, ਜੈਸਮੀਨ, ਸੁਖਮਨਪ੍ਰੀਤ ਕੌਰ, ਮੁੰਨਚੁੰਨ ਕੁਮਾਰੀ, ਖੁਸ਼ੀ ਪੁਸ਼ਪਾ ਕੁਮਾਰੀ, ਆਂਚਲ ਕੁਮਾਰੀ, ਸੰਜਨਾ, ਗੁਰਦੀਪ ਕੌਰ, ਪ੍ਰਿੰਕਲ ਕੁਮਾਰੀ, ਮਨਪ੍ਰੀਤ ਚੌਧਰੀ ਅਤੇ ਮਾਸੂਮ ਸਹਾਨੀ ਸ਼ਾਮਿਲ ਸਨ। ਅੰਡਰ 14 ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਿਲ ਕੀਤਾ। ਜਿਸ ਵਿਚ ਪਰੀ, ਮਨਸੀਰਤ ਕੌਰ, ਸਹਿਜਪ੍ਰੀਤ ਕੌਰ, ਸਵਰਦੀਪ ਕੌਰ, ਨਵਦੀਪ ਕੌਰ, ਜੋਤੀ, ਜਸਬੀਰ ਕੌਰ, ਪਰਮਜੀਤ ਕੌਰ, ਸੁਖਪ੍ਰੀਤ ਕੌਰ, ਕੋਮਲ ਕੁਮਾਰੀ ਤੇ ਸੀਰਤਪ੍ਰੀਤ ਕੌਰ ਸ਼ਾਮਲ ਸਨ। ਅੰਡਰ-14 ਮੁਕਾਬਲਿਆਂ ਵਿਚ ਖਾਲਸਾ ਮਾਡਲ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਜਿਸ ਵਿਚ ਖੁਸ਼ਰੀਤ ਕੌਰ, ਗੁਰਸੀਰਤ ਕੌਰ, ਪ੍ਰਭਜੋਤ ਕੌਰ, ਨਵਜੋਤ ਕੌਰ, ਮਨਜੋਤ ਕੌਰ , ਜਾਨਕੀ ਥਾਪਾ, ਗੁਰਲੀਨ ਕੌਰ, ਹਰਪ੍ਰੀਤ ਕੌਰ, ਵੰਸ਼ਿਕਾ ਮਹਿਰਾ, ਸ਼ਗਨਪ੍ਰੀਤ ਕੌਰ, ਜਸਮੀਤ ਕੌਰ, ਵੰਸ਼ਿਕਾ, ਪ੍ਰਬਲੀਨ ਕੌਰ, ਹਿਮਾਂਸ਼ੀ, ਅੰਮ੍ਰਿਤਪ੍ਰੀਤ ਕੌਰ ਤੇ ਜਸਮੀਤ ਕੌਰ ਨੇ ਭਾਗ ਲਿਆ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤਾ ਹੈਂਡਬਾਲ ਕੋਚ ਬਿਕਰਮਜੀਤ ਸਿੰਘ ਅਤੇ ਕੋਚ ਮਨਪ੍ਰੀਤ ਕੌਰ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆ ਹਨ। ਇਸ ਮੌਕੇ ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਹੈਂਡਬਾਲ ਕੋਚ ਮਨਪ੍ਰੀਤ ਕੌਰ, ਗੀਤਾ ਰਾਣੀ, ਕਿਰਨਜੀਤ ਕੌਰ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਸਿੱਖਿਆ ਮੰਤਰੀ ਬੈਂਸ ਵਲੋਂ ਬੱਢਲ ਲੋਅਰ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ ਭੇਟ
Ad Position 24