03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅੱਜ ਸ਼ਾਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਡਰੋਨ ਸ਼ੋਅ- ਵਿਧਾਇਕ ਚੱਢਾ

ਰੂਪਨਗਰ, 2 ਅਕਤੂਬਰ (ਯਸ਼ਵੰਤ ਬੱਸੀ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅ ਦੀ ਲੜੀ ਤਹਿਤ ਅੱਜ ਸ਼ਾਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਡਰੋਨ ਸ਼ੋਅ ਵਿਚ ਡਰੋਨ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਪਵਿੱਤਰ ਬਾਣੀ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਰੌਚਕ ਢੰਗ ਨਾਲ ਪੇਸ਼ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 03-10-2026
ਰੂਪਨਗਰ, 2 ਅਕਤੂਬਰ (ਯਸ਼ਵੰਤ ਬੱਸੀ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅ ਦੀ ਲੜੀ ਤਹਿਤ ਅੱਜ ਸ਼ਾਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਡਰੋਨ ਸ਼ੋਅ ਵਿਚ ਡਰੋਨ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਪਵਿੱਤਰ ਬਾਣੀ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਰੌਚਕ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚ ੱਢਾ ਵਲੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਜਿੱਥੇ ਸੰਗਤਾਂ ਦੇ ਬੈਠਣ ਲਈ ਵਧੀਆ ਪ੍ਰਬੰਧ ਕੀਤੇ ਹਨ, ਉੱਥੇ ਹੀ ਸੰਗਤਾਂ ਦੇ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਸੰਗਤਾਂ ਦੇ ਆਉਣ ਲਈ ਸਾਧਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਰਾਹੀਂ ਕਰਵਾਇਆ ਜਾ ਰਿਹਾ ਇਹ ਡਰੋਨ ਸ਼ੋਅ ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨ ਦਾ ਨਵਾਂ ਤੇ ਰੋਚਕ ਉਪਰਾਲਾ ਹੈ। ਉਨ੍ਹਾਂ ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਅੱਜ ਸ਼ਾਮ 6 ਵਜੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਪਹੁੰਚ ਕੇ ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾ... ਅਗਲੀ ਖ਼ਬਰ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਮਾਂਡ ਡੇ ਮੌਕੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ
Ad Position 24