03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਕਿਸਾਨਾਂ ਲਈ ਨਿਰਵਿਘਨ ਬਣਾਉਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਮਾਲਕਾਂ, ਖ਼ਰੀਦਦਾਰਾਂ, ਕਿਸਾਨਾਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਮੀਟਿੰਗ ਕਰਕੇ ਮੰਡੀ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਕਿਸਾਨਾਂ ਲਈ ਨਿਰਵਿਘਨ ਬਣਾਉਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਮਾਲਕਾਂ, ਖ਼ਰੀਦਦਾਰਾਂ, ਕਿਸਾਨਾਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਮੀਟਿੰਗ ਕਰਕੇ ਮੰਡੀ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀ ਗੜ੍ਹੀ ਨੇ ਕਿਸਾਨਾਂ ਨੂੰ ਡਿਜੀਟਲ ਨਮੀ ਮਾਪਣ ਵਾਲੇ ਮੀਟਰ ਦੀ ਵਰਤੋਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਜਦੋਂ ਆਪਣੀ ਫ਼ਸਲ ਦੀ ਨਮੀ ਦੀ ਜਾਂਚ ਕਰਵਾਉਣ ਤਾਂ ਨਮੂਨਾ ਲੈਂਦੇ ਸਮੇਂ ਵਿਸ਼ੇਸ਼ ਧਿਆਨ ਰੱਖਣ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਖੇਤਰ ਵਿਚ ਝੋਨੇ ਦੀ ਚੰਗੀ ਫ਼ਸਲ ਹੋਈ ਹੈ ਅਤੇ ਮੰਡੀ ਵਿਚ ਆ ਰਹੇ ਦਾਣੇ ਦੀ ਗੁਣਵੱਤਾ ਵੀ ਚੰਗੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਆਪਣੀ ਫ਼ਸਲ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਆੜ੍ਹਤੀ ਮਨਜੀਤ ਸਿੰਘ ਕੰਗ, ਕੇਹਰ ਸਿੰਘ ਦੁਗਰੀ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਭੰਗੂ, ਬਹਾਦਰ ਸਿੰਘ ਬਸੀ ਗੁਜਰਾਂ, ਬਲਜੀਤ ਸਿੰਘ ਮਹਿਤੋਤ, ਸਵਰਨ ਸਿੰਘ, ਉੱਜਲ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ ਸੱਲ੍ਹੋਮਾਜਰਾ, ਚੌਧਰੀ ਜਸਵੀਰ ਸਿੰਘ, ਪ੍ਰਧਾਨ ਨਾਇਬ ਸਿੰਘ ਓਇੰਦ, ਪ੍ਰਧਾਨ ਸੁਰਿੰਦਰ ਸਿੰਘ ਬੇਲਾ, ਮੇਜਰ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਮਹਿਤੋਤ, ਪਰਮਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ ਬੋਪਾਰਾਏ, ਗਗਨ ਸਮੇਤ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਅੱਜ ਸ਼ਾਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਡਰੋਨ ਸ਼...
Ad Position 24