ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਪ੍ਰੀ - ਨਰਸਰੀ ਤੇ ਨਰਸਰੀ ਦੀ ਨਵੀਂ ਰਜਿਸਟਰੇਸ਼ਨ ਸ਼ੁਰੂ
ਬੇਲਾ, 2 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਨਵੇਂ ਸੈਸ਼ਨ 2027-28 ਲਈ ਪ੍ਰੀ-ਨਰਸਰੀ ਤੇ ਨਰਸਰੀ ਜਮਾਤਾਂ ਦੀ ਨਵੀਂ ਰਜਿਸਟਰੇਸ਼ਨ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪ੍ਰਿੰਸੀਪਲ ਡਿੰਪਲ ਢਿੱਲੋ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਅਤੇ ਉਨ੍ਹਾਂ ਦੀ ਸਿੱਖਣ ਪ੍ਰਕਿਰਿਆ ਨੂੰ ਰੁਚੀਕਾਰ ਬਣਾਉਣ ਲਈ ਪਲੇਅ ਵੇਅ ਵਿਧੀ ਰਾਹੀਂ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਬੇਲਾ, 2 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧਾਂ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਨਵੇਂ ਸੈਸ਼ਨ 2027-28 ਲਈ ਪ੍ਰੀ-ਨਰਸਰੀ ਤੇ ਨਰਸਰੀ ਜਮਾਤਾਂ ਦੀ ਨਵੀਂ ਰਜਿਸਟਰੇਸ਼ਨ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪ੍ਰਿੰਸੀਪਲ ਡਿੰਪਲ ਢਿੱਲੋ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਅਤੇ ਉਨ੍ਹਾਂ ਦੀ ਸਿੱਖਣ ਪ੍ਰਕਿਰਿਆ ਨੂੰ ਰੁਚੀਕਾਰ ਬਣਾਉਣ ਲਈ ਪਲੇਅ ਵੇਅ ਵਿਧੀ ਰਾਹੀਂ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਬੱਚਿਆਂ ਦੇ ਖੇਡਣ ਅਤੇ ਮਨੋਰੰਜਨ ਲਈ ਵਿਸ਼ੇਸ਼ ਖ਼ਾਲਸਾ ਗਰੀਨ ਪਾਰਕ ਅਤੇ ਪਲੇਅ ਸਟੇਸ਼ਨ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਟੀ.ਐਲ.ਐਮ.ਲੈਬ. ਨਵੇਂ ਖਿਡਾਉਣੇ, ਛੋਟੇ ਬੱਚਿਆਂ ਦੀ ਦੇਖਭਾਲ ਲਈ ਕੇਅਰ ਟੇਕਰ, ਐਲ.ਈ.ਡੀ. ਦੀ ਸਹੂਲਤ ਵੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬੱਚਿਆਂ ਦੀਆਂ ਵੱਧਦੀਆਂ ਲੋੜਾਂ ਅਤੇ ਉਨਾਂ ਨੂੰ ਹੋਰ ਬਿਹਤਰ ਵਾਤਾਵਰਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਚਪਨ ਪ੍ਰੋਜੈਕਟ ਅਧੀਨ ਨਵੀਂ ਇਮਾਰਤ ਦਾ ਨਿਰਮਾਣ ਵੀ ਜਾਰੀ ਹੈ। ਪ੍ਰਿੰਸੀਪਲ ਢਿੱਲੋਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਉਨਾਂ ਦਾ ਦਾਖਲਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਕਰਵਾਉਣ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਉਹਨਾਂ ਦੇ ਸਰਵ ਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਕੂਲ ਪ੍ਰਬੰਧਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲ ਵਲੋਂ ਬੱਚਿਆਂ ਨੂੰ ਆਧੁਨਿਕ ਸਿੱਖਿਆ, ਸੁਰੱਖਿਅਤ ਵਾਤਾਵਰਨ, ਖੇਡਾਂ, ਗਤੀਵਿਧੀਆਂ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਕੇ ਉਹਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।