03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 25 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਬੀਕੇਯੂ ਮਝੈਲ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਅਤੇ ਸਾਥੀਆਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਕੇਂਦਰ ਨੇ ਰਬੀ ਮਾਰਕੀਟਿੰਗ ਸੀਜ਼ਨ 2027-28 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 2585 ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 03-10-2026
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਅਤੇ ਸਾਥੀਆਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਕੇਂਦਰ ਨੇ ਰਬੀ ਮਾਰਕੀਟਿੰਗ ਸੀਜ਼ਨ 2027-28 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 2585 ਤੋਂ ਵਧਾ ਕੇ 2610 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ। ਅਜੈਬ ਸਿੰਘ ਸੈਣੀ ਨੇ ਕਿਹਾ ਕਿ ਖਾਦਾਂ, ਕੀਟਨਾਸ਼ਕਾਂ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਕਿਸਾਨਾਂ ਦੀ ਲਾਗਤ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਨੇੜੇ ਹੋਣ ਕਾਰਨ ਕਿਸਾਨਾਂ ਨੂੰ ਡੀ ਏ ਪੀ ਖਾਦ ਦੀ ਉਪਲਬਧਤਾ ਦੀ ਚਿੰਤਾ ਹੈ। ਪੰਜਾਬ ਸਰਕਾਰ ਨੇ ਵੀ ਰਬੀ ਸੀਜ਼ਨ ਲਈ ਡੀਏਪੀ ਦੀ ਸਮੇਂ ਸਿਰ ਸਪਲਾਈ ਦੀ ਮੰਗ ਕੇਂਦਰ ਕੋਲ ਰੱਖੀ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿਚ ਡੀਏਪੀ ਖਾਦ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਤਾਂ ਜੋ ਕਣਕ ਦੀ ਬਿਜਾਈ ਸਮੇਂ ਸਿਰ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਹਾਜ਼ਰੀ ’ਚ ਪਿੰਡ ਚੌਂਤਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ ਅਗਲੀ ਖ਼ਬਰ ਐੱਸ . ਐੱਲ . ਏ . ਅਵਤਾਰ ਸਿੰਘ ਨੂੰ ਸੇਵਾ - ਮੁਕਤੀ ’ ਤੇ ਨਿੱਘੀ ਵਿਦਾਇਗੀ
Ad Position 24